ਤਰਨ ਤਾਰਨ, 8 ਜੂਨ (ਇਕਬਾਲ ਸਿੰਘ ਸੋਢੀ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਭਾਜਪਾ ਤਰੁਣ ਚੁੱਗ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਰਾਜ ਸਭਾ ਮੈਂਬਰ ਬਣਾਏ ਜਾਣ 'ਤੇ ਸਟੇਟ ਐਜੀਕਿਊਟਵ ਮੈਂਬਰ ਲੀਗਲ ਐਡਵੋਕੇਟ ਜਸਮੀਤ ਸਿੰਘ ਵਾਲੀਆ ਵਲੋਂ ਤਰੁਣ ਚੁੱਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਏ ਜਾਣ 'ਤੇ ਵਧਾਈ ਦਿੱਤੀ | ਉਨ੍ਹਾਂ ਵਲੋਂ ਤਰੁਣ ਚੁੱਗ ਨਾਲ ਭਾਜਪਾ ਦੀਆਂ ਤਰਨ ਤਾਰਨ ਜ਼ਿਲ੍ਹੇ ਵਿਚ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜਸਮੀਤ ਸਿੰਘ ਵਾਲੀਆ ਨੇ ਕਿਹਾ ਕਿ ਤਰੁਣ ਚੁੱਗ ਭਾਜਪਾ ਦੇ ਸੀਨੀਅਰ ਨੇਤਾਵਾਂ ਵਿਚੋਂ ਇਕ ਹਨ ਅਤੇ ਉਹ ਤਜਰਬੇਕਾਰ ਨੇਤਾ ਹਨ, ਜਿਨ੍ਹਾਂ ਦੇ ਰਾਜ ਸਭਾ ਮੈਂਬਰ ਬਨਣ ਨਾਲ ਭਾਜਪਾ ਵਰਕਰਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਤਰੁਣ ਚੁੱਗ ਵਲੋਂ ਪਹਿਲਾਂ ਵੀ ਕਈ ਰਾਜਾਂ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਦੇ ਰਾਜ ਸਭਾ ਮੈਂਬਰ ਬਨਣ ਨਾਲ ਹੁਣ ਉਹ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਹਿਮ ਰੋਲ ਅਦਾ ਕਰਨਗੇ | ਵਾਲੀਆ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਤਰੁਣ ਚੁੱਗ ਨੂੰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੇਗੀ ਕਿਉਂਕਿ ਭਾਜਪਾ ਦੀਆਂ ਨੀਤੀਆਂ ਤੋਂ ਜਿਥੇ ਦੇਸ਼ ਦੇ ਲੋਕ ਖੁਸ਼ ਹਨ, ਉਥੇ ਪੰਜਾਬ ਦੇ ਲੋਕ ਵੀ ਖੁਸ਼ ਹਨ ਅਤੇ ਪੰਜਾਬ ਦੇ ਲੋਕ ਪੰਜਾਬ ਵਿਚ ਭਾਜਪਾ ਦੀ ਸਰਕਾਰ ਦੇਖਣ ਲਈ ਉਤਾਵਲੇ ਹੋ ਰਹੇ ਹਨ |