19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨੂੰ ਕੀਤਾ ਜਾ ਰਿਹਾ ਲਾਮਬੰਦ- ਰਾਜਬੀਰ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 09-06-2026
ਤਰਨ ਤਾਰਨ, 8 ਜੂਨ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਕਾਂਗਰਸ ਪਾਰਟੀ ਦਾ ਆਧਾਰ ਦਿਨੋ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ ਤੇ ਲੋਕਾਂ ਦਾ ਭਰੋਸਾ ਲਗਾਤਾਰ ਕਾਂਗਰਸ ਪ੍ਰਤੀ ਵੱਧ ਰਿਹਾ ਹੈ, ਕਿਉਂਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਸੀਨੀਅਰ ਲੀਡਰਸ਼ਿਪ ਦੀ ਮਜ਼ਬੂਤ ਅਗਵਾਈ ਅਤੇ ਵਰਕਰਾਂ ਦੀ ਮਿਹਨਤ ਸਦਕਾ ਕਾਂਗਰਸ ਮੁੜ ਪੰਜਾਬ ਦੀ ਸਭ ਤੋਂ ਵੱਡੀ ਸਿਆਸੀ ਤਾਕਤ ਵਜੋਂ ਉੱਭਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਵਿਖੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਬਲਾਕ ਤਰਨ ਤਾਰਨ ਤੋਂ ਕਾਂਗਰਸ ਦੇ ਐੱਸ. ਸੀ. ਸੈੱਲ ਦੇ ਨਵ ਨਿਯੁਕਤ ਚੇਅਰਮੈਨ ਬਗੀਚ ਸਿੰਘ ਫੌਜੀ ਕੋਟ ਧਰਮ ਚੰਦ, ਤਰਨ ਤਾਰਨ ਸ਼ਹਿਰੀ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਸੁਖਦੇਵ ਸਿੰਘ ਬੂੰਦੀ ਨੂੰ ਸਨਮਾਨਿਤ ਕਰਦਿਆਂ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਅਤੇ ਉਹ ਇਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨੂੰ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਵਰਕਰ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਬਣਾਈ ਰੱਖਣ, ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ | ਭੁੱਲਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਅਤੇ ਪੰਜਾਬ ਦੇ ਲੋਕ ਵਿਕਾਸ, ਸ਼ਾਂਤੀ ਅਤੇ ਤਰੱਕੀ ਲਈ ਕਾਂਗਰਸ ਨੂੰ ਹੀ ਆਪਣਾ ਵਿਕਲਪ ਮੰਨ ਰਹੇ ਹਨ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਰਕਰਾਂ ਦੀ ਲਗਾਤਾਰ ਮਿਹਨਤ ਨਾਲ 2027 ਵਿਚ ਕਾਂਗਰਸ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿਚ ਲੋਕ ਹਿਤੈਸ਼ੀ ਸਰਕਾਰ ਬਣਾਏਗੀ | ਮੀਟਿੰਗ ਵਿਚ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ | ਇਸ ਮੌਕੇ 'ਤੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਸਰਵਣ ਸਿੰਘ ਕੋਟ ਧਰਮ ਚੰਦ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਰਜਿੰਦਰ ਭੰਡਾਰੀ, ਡਿੰਪੀ ਮਹੰਤ, ਮਲਕੀਤ ਸਿੰਘ ਮੀਤਾ, ਅੰਮਿ੍ਤ ਸਿੰਘ ਕਸੇਲ, ਡਾ. ਮੱਤੇਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੀ. ਐੱਸ. ਯੂ. ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਧਰਨਾ ਅਗਲੀ ਖ਼ਬਰ ਗੁਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ 'ਚ ਹੋਏ ਸ਼ਾਮਿਲ <br/>
Ad Position 24