22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਾਬਕਾ ਸੰਸਦੀ ਸਕੱਤਰ ਮੰਨਾ ਤੇ ਚੇਅਰਮੈਨ ਗਿੱਲ ਨੇ ਤਰੁਣ ਚੁੱਘ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 10-06-2026
ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜਰਨਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਦਾ ਮੈਂਬਰ ਐਲਾਨਿਆ ਗਿਆ, ਜਿੰਨ੍ਹਾਂ ਨੂੰ ਇਹ ਨੁੰਮਾਇੰਦਗੀ ਦੇਣ 'ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਅਤੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਕੌਮੀ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਦਿੱਲੀ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਅਤੇ ਗਿੱਲ ਨਾਲ ਉਨ੍ਹਾਂ ਦਾ ਬਹੁਤ ਪਿਆਰ ਹੈ ਤੇ ਇੱਥੇ ਪਹੁੰਚਣ 'ਤੇ ਮੰਨਾ, ਗਿੱਲ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਦੀ ਇਕੋ ਇੱਕ ਅਜਿਹੀ ਪਾਰਟੀ ਹੈ, ਜੋ ਆਪਣੇ ਮਿਹਨਤੀ ਅਤੇ ਇਮਾਨਦਾਰ ਆਗੂਆਂ ਨੂੰ ਵੱਡਾ ਮਾਣ ਸਤਿਕਾਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਆਗੂਆਂ ਨੂੰ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਵੱਡੀਆਂ ਜਿੰਮੇਵਾਰੀਆਂ ਨਾਲ ਪੰਜਾਬ ਦੇ ਲੋਕਾਂ ਦਾ ਕਦ ਉੱਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਨੂੰ ਸੱਤਾ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਇਸ ਮੌਕੇ ਮੰਨਾ ਅਤੇ ਗਿੱਲ ਨੇ ਕਿਹਾ ਕਿ ਉਹ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਉਨ੍ਹਾਂ ਗੁਰਪ੍ਰਤਾਪ ਸਿੰਘ ਸੰਧੂ, ਸੋਨੂੰ ਧਾਲੀਵਾਲ ਦਿੱਲੀ, ਸੁਨੀਲ ਕੁਮਾਰ ਦਿੱਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੇਕਰ ਭਾਈ ਅੰਮਿ੍ਤਪਾਲ ਸਿੰਘ ਜੇਲ੍ਹ 'ਚੋਂ ਬਾਹਰ ਨਹੀਂ ਆਉਂਦੇ ਤਾਂ ਪਾਰਟੀ ਬਣਾਵੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮੁੱਖ ਮ... ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਆ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਜ਼ਿਲ੍ਹਾ ਹਸਪਤਾਲ 'ਚ ਲਗਾਇਆ ਵਿਸ਼ੇਸ਼ ਕੈਂਪ <br/>
Ad Position 24