22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

2027 ਦੀਆਂ ਚੋਣਾਂ ਲਈ ਕਾਂਗਰਸ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਵੇ- ਧੁੰਨ, ਮਾੜੀ ਮੇਘਾ <br/>

Ad Position 21
No active advertisement
ਅਜੀਤ ਡੈਸਕ 10-06-2026
ਖਾਲੜਾ, 9 ਜੂਨ (ਜੱਜਪਾਲ ਸਿੰਘ ਜੱਜ)—ਪੰਜਾਬ ਵਿਚ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨਣਾ ਚਾਹੀਦਾ ਹੈ, ਤਾਂ ਜੋ ਵਿਰੋਧੀ ਪਾਰਟੀਆਂ ਨੂੰ ਵੱਡੇ ਫਰਕ ਨਾਲ ਹਰਾਇਆ ਜਾ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ੋਨ ਇੰਚਾਰਜ ਨਿਸ਼ਾਨ ਸਿੰਘ ਧੁੰਨ ਤੇ ਸਾਬਕਾ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਬੁੱਗ ਮਾੜੀ ਮੇਘਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਜਿਹੜੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਹ ਪੂਰੇ ਨਹੀਂ ਕਰ ਸਕੀ ਅਤੇ ਜਨਤਾ ਇਸ ਵੇਲੇ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਲਈ ਉਤਾਵਲੀ ਹੈ | ਉਕਤ ਆਗੂਆਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚੋਂ ਆਪਣਾ ਆਧਾਰ ਗਵਾ ਚੁੱਕਾ ਹੈ ਅਤੇ ਬਾਕੀ ਸਿਆਸੀ ਪਾਰਟੀਆਂ ਦੀ ਵੋਟ ਵੀ ਨਾ ਮਾਤਰ ਹੈ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ 'ਚ ਸਿਡਨੀ ਦੀਆਂ ਗੁਰਦੁਆਰਾ ਕਮੇਟੀਆਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪੰਚਾਂ, ਸਰਪੰਚਾਂ ਨੂੰ ਖ਼ਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਕੀਤਾ ਜਾਗਰੂਕ <br/>
Ad Position 24