22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਰਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 20ਵੇਂ ਦਿਨ 'ਚ ਸ਼ਾਮਿਲ- ਸੰਯੁਕਤ ਕਿਸਾਨ ਮੋਰਚਾ <br/>

Ad Position 21
No active advertisement
ਅਜੀਤ ਡੈਸਕ 10-06-2026
ਨੌਸ਼ਹਿਰਾ ਪੰਨੂੰਆਂ, 9 ਜੂਨ (ਦੀਪਕ ਮੈਣੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਨ ਵਿਰੁੱਧ ਚੱਲ ਰਿਹਾ ਪੱਕਾ ਮੋਰਚਾ 20 ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੋਲਦੇ ਹੋਏ ਆਗੂਆਂ ਹਰਜਿੰਦਰ ਸਿੰਘ ਟਾਂਡਾ, ਮਨਜੀਤ ਸਿੰਘ ਬੱਗੂ, ,ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦ ਗਿੱਲ, ਸੁਖਬਾਜ ਸਿੰਘ ਸਿੱਧੂ, ਨਛੱਤਰ ਸਿੰਘ ਪੰਨੂ, ਸੁਖਦੇਵ ਸਿੰਘ ਤੁੜ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਜੀਤ ਸਿੰਘ ਝੀਤਾ ਆਦਿ ਆਗੂਆਂ ਨੇ ਕਿਹਾ ਕਿ ਇਸ ਸਰਕਾਰੀ ਖੰਡ ਮਿਲ ਕਿਸਾਨਾਂ ਦੇ 60 ਫੀਸਦੀ ਹਿੱਸਿਆਂ ਨਾਲ ਬਣੀ ਹੋਈ ਹੈ, ਇਸ ਨੂੰ ੂੰ ਸਰਕਾਰ ਆਪਣੀ ਮਨਮਰਜੀ ਨਾਲ ਅੱਗੇ ਮਾਲਕੀ ਤਬਦੀਲ ਨਹੀਂ ਕਰ ਸਕਦੀ | ਜਿਕਰਯੋਗ ਹੈ ਕਿ ਨਵੰਬਰ 2025 ਵਿਚ ਜਦੋਂ ਭਗਵੰਤ ਮਾਨ ਸਰਕਾਰ ਵਲੋਂ ਹੋਰ ਜਾਇਦਾਦਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਉਸ ਦੇ ਵਿਚ ਹੀ ਸਹਿਕਾਰੀ ਖੰਡ ਮਿੱਲ ਸ਼ੇਰੋ ਦੀ ਲਗਪਗ 100 ਏਕੜ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਸਬੰਧੀ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ | ਜਦੋਂ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਭਿਣਕ ਲੱਗੀ ਤਾਂ ਉਹਨਾਂ ਨੇ ਤੁਰੰਤ ਇਸ ਵਿਰੁੱਧ ਮੋਰਚਾ ਸ਼ੁਰੂ ਕੀਤਾ | ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਇਕ ਤਰਫ ਤਾਂ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਬਾਹਰ ਆਉਣ ਲਈ ਕਹਿ ਰਹੀ ਹੈ, ਉੱਥੇ ਨਾਲ ਹੀ ਝੋਨੇ ਦੀ ਫਸਲ ਦਾ ਬਦਲ ਗੰਨਾ ਉਹ ਸੂਗਰ ਮਿਲ ਨੂੰ ਬੰਦ ਕਰ ਰਹੀ | ਪੰਜਾਬ ਸਰਕਾਰ ਦੀ ਬਦਲਵੀਂ ਖੇਤੀ ਨੀਤੀ ਤਾਂ ਹੀ ਢੰਗ ਨਾਲ ਲਾਗੂ ਕੀਤੀ ਜਾ ਸਕਦੀ ਹੈ | ਜੇਕਰ ਸਰਕਾਰ ਝੋਨੇ ਦੀ ਫਸਲ ਦੀ ਜਗ੍ਹਾ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇ | ਕਿਸਾਨਾਂ ਵਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਤੁਰੰਤ ਇਹ ਖੰਡ ਮਿਲ ਮੁੜ ਚਾਲੂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਮੰਡ ਇਲਾਕੇ ਵਿਚ ਹੜ੍ਹਾਂ ਨਾਲ ਹੁੰਦੀ ਤਬਾਹੀ ਦੌਰਾਨ ਫਸਲਾਂ ਦਾ ਬਚਾ ਹੋ ਸਕੇ | ਇਕ ਵੱਖਰੇ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਿੱਲ ਖਾਤੇ ਜਮਾਂ ਕਰੋੜਾਂ ਰੁਪਏ ਕਢਵਾ ਕੇ ਮਿਲ ਚਲਾਈ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਟਾਂਡਾ, ਬਾਬਾ ਮਹਿੰਦਰ ਸਿੰਘ ਵੈਈਾਪੂਈ, ਜਗੀਰ ਸਿੰਘ, ਅੰਗਰੇਜ ਸਿੰਘ, ਅਜਮੇਰ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ, ਕੇਹਰ ਸਿੰਘ, ਮੰਗਲ ਸਿੰਘ, ਅਨੋਖ ਸਿੰਘ, ਕੈਪਟਨ ਸਿੰਘ ਤੇ ਗੁਰਸੇਵਕ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦਰਾਜਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਲੁਟੇਰੇ ਹਥਿਆਰ ਦਿਖਾ ਕੇ ਨਕਦੀ ਤੇ ਮੋਬਾਈਲ ਲੈ ਕੇ ਫ਼ਰਾਰ <br/>
Ad Position 24