21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 10-06-2026
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਪਿੰਡ ਕੋਹਾਲਾ ਵਿਖੇ 'ਮੇਰੀ ਰਸੋਈ ਮੁਹਿੰਮ' ਤਹਿਤ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਅੱਜ ਸਰਪੰਚ ਹਰਵਿੰਦਰ ਸਿੰਘ ਕੋਹਾਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੇਰੀ ਰਸੋਈ ਮੁਹਿੰਮ' ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡਾ ਸਹਾਰਾ ਬਣ ਕੇ ਉਭਰੀ ਹੈ | ਇਸ ਮੌਕੇ ਕਰੀਬ 300 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਤਰਸੇਮ ਸਿੰਘ, ਮੈਂਬਰ ਜਸਵਿੰਦਰ ਸਿੰਘ, ਡੀਪੂ ਹੋਲਡਰ ਗੁਰਨਾਮ ਸਿੰਘ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਚੁੱਕੇ ਕਦਮ- ਡਾ. ਲੌਹੁਕਾ <br/>
Ad Position 24