28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਭੁੱਲਰ ਸਾਥੀਆਂ ਸਮੇਤ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 11-06-2026
ਝਬਾਲ, 10 ਜੂਨ (ਸੁਖਦੇਵ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਆਨੰਦ ਕਾਰਜ ਦੀ ਖੁਸ਼ੀ ਵਿਚ ਇਤਿਹਾਸਿਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਵਾਈ | ਸਮਾਗਮ ਦੌਰਾਨਕੀਰਤਨ ਅਤੇ ਕਥਾ ਰਾਹੀਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਲਾਨਾ ਜੋੜ ਮੇਲੇ ਵਿਚ ਪਹੁੰਚੀਆਂ ਵੱਖ-ਵੱਖ ਪੰਥਕ ਸ਼ਖਸੀਅਤਾਂ ਤੋਂ ਆਸ਼ੀਰਵਾਦ ਲਿਆ | ਉਨ੍ਹਾਂ ਕਿਹਾ ਕਿ ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਦੀ ਸਿੱਖ ਇਤਿਹਾਸ ਵਿਚ ਬਹੁਤ ਅਹਿਮ ਮਹੱਤਤਾ ਹੈ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਇਸ ਅਸਥਾਨ 'ਤੇ ਨਤਮਸਤਕ ਹੁੰਦੀਆਂ ਹਨ | ਇਸ ਮੌਕੇ ਚੇਅਰਮੈਨ ਰਮਨ ਕੁਮਾਰ ਝਬਾਲ, ਪ੍ਰਧਾਨ ਅਸ਼ੋਕ ਕੁਮਾਰ, ਡਾ. ਚਰਨਜੀਤ ਸਿੰਘ ਸੋਢੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਅੰਗਰੇਜ ਸਿੰਘ ਖੱਬੇ ਏ. ਬੀ. ਟੀ. ਸੀ. ਟਰਾਂਸਪੋਰਟ ਵਾਲੇ, ਜਸ਼ਨਦੀਪ ਸਿੰਘ, ਸੋਨੂੰ ਮੈਂਬਰ ਝਬਾਲ, ਹੀਰਾ ਸਿੰਘ ਮੱਲ੍ਹੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਵੇਰੇ-ਸ਼ਾਮ ਗਰਾਊਾਡਾਂ 'ਚ ਖੇਡਣ ਲਈ ਭੇਜਣ ਮਾਪੇ- ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਖੰਡ ਮਿੱਲ ਸੇਰੋਂ ਦੇ ਮਸਲੇ 'ਤੇ ਸਥਾਨਕ ਵਿਧਾਇਕਾਂ ਨੂੰ ਵਾਅਦਾ ਪੂਰਾ ਕਰਾਉਣ ਲਈ ਕਿਸਾਨ ਵਫ਼ਦ ਮਿਲੇਗਾ- ਸੰਯੁਕਤ ਕਿਸਾਨ...
Ad Position 24