28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਛੁੱਟੀਆਂ ਦੌਰਾਨ ਬੱਚਿਆਂ ਨੂੰ ਸਵੇਰੇ-ਸ਼ਾਮ ਗਰਾਊਾਡਾਂ 'ਚ ਖੇਡਣ ਲਈ ਭੇਜਣ ਮਾਪੇ- ਜ਼ਿਲ੍ਹਾ ਖੇਡ ਅਫ਼ਸਰ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਨੇ ਦੱਸਿਆ ਕਿ ਸਕੂਲਾਂ, ਕਾਲਜਾਂ ਵਿਚ ਇਸ ਵੇਲੇ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ | ਇਸ ਲਈ ਉਨ੍ਹਾਂ ਸਮੂਹ ਜ਼ਿਲ੍ਹਾ ਪੱਧਰ ਦੇ ਖਿਡਾਰੀਆਂ/ਖਿਡਾਰਣਾਂ ਨੂੰ ਅਪੀਲ ਕੀਤੀ ਕਿ ਉਹ ਗਰਾਊਾਂਡਾਂ ਵਿਚ ਪ੍ਰੈਕਟਿਸ ਲਈ ਆਉਣ | ਉਨ੍ਹਾਂ ਸਮੂਹ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਛੁੱਟੀਆਂ ਵਿਚ ਉਹ ਆਪਣੇ ਬੱਚਿਆਂ ਨੂੰ ਸਵੇਰੇ-ਸ਼ਾਮ ਗਰਾਊਾਂਡਾਂ ਵਿਚ ਖੇਡਣ ਲਈ ਭੇਜਣ | ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਨਾਲ ਜੁੜਨਗੇ ਤਾਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਅਤੇ ਇੰਡੋਰ ਹਾਲ ਵਿਚ ਵੱਖ-ਵੱਖ ਖੇਡਾਂ ਜਿਵੇ ਐਥਲੈਟਿਕਸ, ਕੁਸ਼ਤੀ, ਬੈਡਮਿੰਟਨ, ਫੈਂਸਿੰਗ ਆਦਿ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਂਦੀ ਹੈ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿੱਚ ਫੈਨਸਿੰਗ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ | ਫਤਿਆਬਾਦ, ਮੀਆਂਵਿੰਡ ਤੇ ਸਭਰਾਂ ਵਿਖੇ ਐਥਲੈਟਿਕਸ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਪਿੰਗੜੀ ਜੂਡੋ, ਕੈਰੋਂ ਹਾਕੀ, ਸੁਰ ਸਿੰਘ ਵਿਖੇ ਕਬੱਡੀ, ਕੁਸ਼ਤੀ, ਬੀੜ ਬਾਬਾ ਬੁੱਢਾ ਸਾਹਿਬ ਵਿਖੇ ਕਬੱਡੀ, ਕਸੇਲ ਫੁੱਟਬਾਲ, ਸ਼ਹੀਦ ਹੌਲਦਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ ਐਥਲੈਟਿਕਸ ਦੀ ਪ੍ਰੈਕਟਿਸ ਕਰਵਾਈ ਜਾਂਦੀ ਹੈ | ਇਨ੍ਹਾਂ ਵੱਖ-ਵੱਖ ਗੇਮਾਂ ਵਿਚ ਬੱਚੇ ਭਾਗ ਲੈ ਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਉਪਰੋਕਤ ਖੇਡ ਸੈਂਟਰਾਂ 'ਤੇ ਬੱਚਿਆਂ ਨੂੰ ਬਿਲਕੁਲ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਖਿਡਾਰੀ, ਖਿਡਾਰਨਾਂ ਇਸ ਦਾ ਲਾਭ ਲੈ ਕੇ ਆਪਣੀ-ਆਪਣੀ ਖੇਡ ਵਿਚ ਹੋਰ ਸੁਧਾਰ ਕਰ ਕੇ ਵੱਧ ਤੋਂ ਵੱਧ ਮੈਡਲ ਪ੍ਰਾਪਤ ਕਰ ਸਕਦੇ ਹਨ ਅਤੇ ਨਸ਼ਿਆਂ ਤੋਂ ਦੂਰ ਰਹ ਕੇ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ | ਆਖ਼ਰ ਵਿਚ ਜ਼ਿਲ੍ਹਾ ਖੇਡ ਅਫ਼ਸਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗਰਾਊਾਡਾਂ ਵਿਚ ਭੇਜਣ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਭੁੱਲਰ ਸਾਥੀਆਂ ਸਮੇਤ ਹੋਏ ਨਤਮਸਤਕ
Ad Position 24