28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਲੰਗਰ ਹਾਲ 'ਤੇ ਪਾਇਆ ਲੈਂਟਰ

Ad Position 21
No active advertisement
ਅਜੀਤ ਡੈਸਕ 11-06-2026
ਸ਼ਾਹਬਾਜ਼ਪੁਰ, 10 ਜੂਨ (ਪਰਦੀਪ ਬੇਗੇਪੁਰ)-ਕਸਬਾ ਸ਼ਾਹਬਾਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਬਾਬਾ ਸੁਰਜਨ ਜੀ ਦੀ ਯਾਦ ਵਿਚ 5 ਹਾੜ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਹਜ਼ਾਰਾਂ ਦੀ ਤਾਦਾਤ ਵਿਚ ਪੁੱਜਣ ਵਾਲੀ ਸੰਗਤ ਲਈ ਗੁਰਦੁਆਰਾ ਸਾਹਿਬ ਵਿਖੇ ਡੇਢ ਸੌ ਫੁੱਟ ਲੰਮੇ ਅਤੇ ਪੰਜਾਹ ਫੁੱਟ ਚੌੜੇ ਲੰਗਰ ਹਾਲ 'ਤੇ ਲੈਂਟਰ ਪਾਏ ਗਏ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ | ਇਸ ਮੌਕੇ ਗੁ: ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਨੇ ਦੱਸਿਆ ਕਿ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਲਈ ਲੰਗਰ ਛਕਣ ਵਾਸਤੇ ਜੋ ਮੁਸ਼ਕਿਲ ਆਉਂਦੀ ਸੀ ਉਸ ਨੂੰ ਧਿਆਨ ਵਿਚ ਰੱਖਦੇ ਹੋਏ ਲੰਗਰ ਹਾਲ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ | ਬਾਬਾ ਗੁਰਮੇਜ ਸਿੰਘ ਢੋਟੀ ਨੇ ਕਿਹਾ ਕਿ ਇਸ ਲੰਗਰ ਹਾਲ ਲਈ ਇਲਾਕੇ ਦੀ ਸਮੂਹ ਸੰਗਤ ਵਲੋਂ ਕੀਤੀ ਗਈ ਸੇਵਾ ਲਈ ਉਹ ਸੰਗਤ ਦਾ ਧੰਨਵਾਦ ਕਰਦੇ ਹੈ | ਇਸ ਮੌਕੇ ਸੰਗਤ ਲਈ ਜਲੇਬ, ਚਾਹ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ, ਬਾਬਾ ਅਮਰਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਟੀ ਸਟੇਡੀਅਮ ਵਿਖੇ ਹੋਇਆ ਯੋਗਾ ਕੈਂਪ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਬੀਬੀ ਵੀਰੋ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
Ad Position 24