28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੱਟੀ ਸਟੇਡੀਅਮ ਵਿਖੇ ਹੋਇਆ ਯੋਗਾ ਕੈਂਪ ਦਾ ਸ਼ੁੱਭ ਆਰੰਭ

Ad Position 21
No active advertisement
ਅਜੀਤ ਡੈਸਕ 11-06-2026
ਪੱਟੀ, 10 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਸਮਰਪਿਤ ਵਿਸ਼ਵ ਯੋਗਾ ਦਿਵਸ ਦੇ ਮੱਦੇਨਜ਼ਰ ਪੱਟੀ ਸਟੇਡੀਅਮ ਵਿਖੇ 12 ਰੋਜ਼ਾ ਯੋਗਾ ਕੈਂਪ ਦਾ ਸ਼ੁੱਭ ਆਰੰਭ ਹੋਇਆ, ਜਿਸ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਵਿਚ ਪਹਿਲੇ ਦਿਨ ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ | ਕੈਂਪ ਦੌਰਾਨ ਸਵੇਰੇ 5 ਵਜੇ ਤੋਂ ਯੋਗਾ ਮਾਹਿਰਾਂ ਵੱਲੋਂ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ ਵਿਚ ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਥਾਇਰਾਇਡ, ਜੋੜਾਂ ਦੇ ਦਰਦ ਅਤੇ ਮਾਨਸਿਕ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਲਈ ਵਿਸ਼ੇਸ਼ ਯੋਗ ਅਭਿਆਸ ਕਰਵਾਏ ਗਏ | ਇਸ ਤੋਂ ਇਲਾਵਾ ਭਾਰ ਘਟਾਉਣ, ਸਰੀਰਕ ਤਾਕਤ ਵਧਾਉਣ ਅਤੇ ਰੋਗਾਂ ਤੋਂ ਬਚਾਅ ਸੰਬੰਧੀ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ | ਇਸ ਮੌਕੇ ਕੈਂਪ ਦੇ ਪ੍ਰਬੰਧਕ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਗ਼ਲਤ ਖਾਣ-ਪੀਣ ਅਤੇ ਤਣਾਅ ਭਰੀ ਜੀਵਨ ਸ਼ੈਲੀ ਕਾਰਨ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ | ਯੋਗਾ ਇਕ ਅਜਿਹਾ ਸਾਧਨ ਹੈ ਜੋ ਬਿਨਾਂ ਕਿਸੇ ਦਵਾਈ ਦੇ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖ ਸਕਦਾ ਹੈ | ਉਨ੍ਹਾਂ ਪੱਟੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਕੈਂਪ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਯੋਗ ਗੁਰੂ ਅਤੇ ਸੇਵਾ ਮੁਕਤ ਪੀ.ਸੀ.ਐੱਸ. ਅਧਿਕਾਰੀ ਰਣਜੀਤ ਸਿੰਘ ਨੇ ਕਿਹਾ ਕਿ ਨਿਯਮਿਤ ਯੋਗ ਅਭਿਆਸ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਮਨੁੱਖ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀਅ ਸਕਦਾ ਹੈ | ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਇਕ ਕਸਰਤ ਨਹੀਂ, ਸਗੋਂ ਇਕ ਜੀਵਨ ਸ਼ੈਲੀ ਹੈ, ਜਿਸ ਨੂੰ ਹਰ ਉਮਰ ਦੇ ਵਿਅਕਤੀ ਨੂੰ ਅਪਣਾਉਣਾ ਚਾਹੀਦਾ ਹੈ | ਕੈਂਪ ਦੌਰਾਨ ਯੋਗ ਅਧਿਆਪਕ ਰਾਜੇਸ਼ ਕੁਮਾਰ ਸ਼ਰਮਾ ਅਤੇ ਬਾਬੂ ਹਰੀ ਚੰਦ ਵਲੋਂ ਵੀ ਭਾਗ ਲੈਣ ਵਾਲਿਆਂ ਨੂੰ ਯੋਗਾ ਦੀਆਂ ਵੱਖ-ਵੱਖ ਵਿਧੀਆਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਯੋਗਾ ਕੈਂਪ ਲਗਾਤਾਰ 21 ਜੂਨ ਵਿਸ਼ਵ ਯੋਗਾ ਦਿਵਸ ਤੱਕ ਚੱਲੇਗਾ ਅਤੇ ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਯੋਗਾ ਸੈਸ਼ਨ ਕਰਵਾਇਆ ਜਾਵੇਗਾ | ਉਨ੍ਹਾਂ ਇਲਾਕਾ ਵਾਸੀਆਂ ਨੂੰ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਿਹਤਮੰਦ ਜੀਵਨ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਵਜ਼ੀਰ ਸਿੰਘ ਪਾਰਸ, ਕਲੱਬ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਬਾਠ, ਕਾਮਰੇਡ ਸੁਖਦੇਵ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਲੰਗਰ ਹਾਲ 'ਤੇ ਪਾਇਆ ਲੈਂਟਰ
Ad Position 24