28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਪੰਡੋਰੀ ਸਿੱਧਵਾਂ ਦੇ ਇਕਾਈ ਮੈਂਬਰ ਕਿਸਾਨ ਆਗੂ ਗੁਰਪਾਲ ਸਿੰਘ ਪੰਡੋਰੀ ਸਿੱਧਵਾਂ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਜਿਕਰਯੋਗ ਹੈ ਕਿ ਕਿਸਾਨ ਆਗੂ ਗੁਰਪਾਲ ਸਿੰਘ ਪੰਡੋਰੀ ਸਿੱਧਵਾਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 53 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ | ਅੱਜ ਉਨ੍ਹਾਂ ਦਾ ਜੱਦੀ ਪਿੰਡ ਪੰਡੋਰੀ ਸਿੱਧਵਾਂ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰੀਤਾਂ ਰਿਵਾਜਾਂ ਅਨੁਸਾਰ ਕੀਤਾ ਗਿਆ | ਇਸ ਮੌਕੇ ਜੋਨ ਖਜਾਨਚੀ ਹਰਜਿੰਦਰ ਸਿੰਘ ਪੰਡੋਰੀ ਸਿੱਧਵਾਂ, ਪ੍ਰਧਾਨ ਨਿਰਮਲ ਸਿੰਘ ਪੰਡੋਰੀ ਸਿੱਧਵਾਂ, ਜੋਨ ਸਹਾਇਕ ਪ੍ਰੈਸ ਸਕੱਤਰ ਹਰਭਿੰਦਰ ਸਿੰਘ ਪੰਡੋਰੀ ਸਿੱਧਵਾਂ ਨੇ ਕਿਸਾਨ ਆਗੂ ਗੁਰਪਾਲ ਸਿੰਘ ਪੰਡੋਰੀ ਸਿੱਧਵਾਂ ਦੇ ਕਿਸਾਨੀ ਸੰਘਰਸ਼ ਪ੍ਰਤੀ ਭਾਵਨਾਵਾਂ ਨੂੰ ਯਾਦ ਕਰਦਿਆਂ ਉਹਨਾਂ ਦੀ ਦੇਹ 'ਤੇ ਕਿਸਾਨੀ ਝੰਡਾ ਪਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿਸਾਨ ਆਗੂ ਗੁਰਪਾਲ ਸਿੰਘ ਪੰਡੋਰੀ ਸਿੱਧਵਾਂ ਦੇ ਚਲੇ ਜਾਣਾ ਪਰਿਵਾਰ ਅਤੇ ਇਲਾਕੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਦੁੱਖ ਦੀ ਘੜੀ ਵਿਚ ਕਿਸਾਨ ਆਗੂ ਦੇ ਸਮੁੱਚੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਹੈਪੀ ਸ਼ਾਹ ਪੰਡੋਰੀ ਸਿੱਧਵਾਂ, ਫੌਜੀ ਜਗਜੀਤ ਸਿੰਘ ਪੰਡੋਰੀ ਸਿੱਧਵਾਂ, ਗੱਜਣ ਸਿੰਘ ਪੰਡੋਰੀ ਸਿੱਧਵਾਂ, ਮੰਗਜੀਤ ਸਿੰਘ ਪੰਡੋਰੀ ਸਿੱਧਵਾਂ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੱਟੀ ਸਟੇਡੀਅਮ ਵਿਖੇ ਹੋਇਆ ਯੋਗਾ ਕੈਂਪ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਪੱਟੀ ਸਟੇਡੀਅਮ ਵਿਖੇ ਹੋਇਆ ਯੋਗਾ ਕੈਂਪ ਦਾ ਸ਼ੁੱਭ ਆਰੰਭ
Ad Position 24