28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਖਡੂਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਹੋਇਆ ਵੱਡਾ ਇਕੱਠਾ

Ad Position 21
No active advertisement
ਅਜੀਤ ਡੈਸਕ 11-06-2026
ਖਡੂਰ ਸਾਹਿਬ, 10 ਜੂਨ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣੀ ਖਡੂਰ ਸਾਹਿਬ ਟੀਮ ਵਿਚ ਵਿਸਥਾਰ ਕਰਨ ਸਮੇਂ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਵਲੋਂ ਖਡੂਰ ਸਾਹਿਬ ਵਿਖੇ ਇਕ ਵਿਸ਼ੇਸ਼ ਹਾਜ਼ਰੀ ਦੌਰਾਨ ਨੌਜਵਾਨਾਂ ਨੂੰ ਜਥੇਬੰਦੀ ਦੀਆਂ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਮੌਕੇ ਖਡੂਰ ਸਾਹਿਬ ਪਿੰਡ ਦੇ ਨੌਜਵਾਨ ਰਣਜੀਤ ਸਿੰਘ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦਾ ਖਡੂਰ ਸਾਹਿਬ ਪਿੰਡ ਦਾ ਇੰਚਾਰਜ ਅਤੇ ਗੁਰਦੇਵ ਸਿੰਘ ਨੂੰ ਪਿੰਡ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ | ਨਿਯੁਕਤੀ ਉਪਰੰਤ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਜੀ ਵਲੋਂ ਦੋਵੇਂ ਨੌਜਵਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਕੌਮੀ ਚੇਤਨਾ, ਸਮਾਜਿਕ ਜ਼ਿੰਮੇਵਾਰੀ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਅਹੁਦੇਦਾਰ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ | ਇਸ ਮੌਕੇ ਹਲਕਾ ਖਡੂਰ ਸਾਹਿਬ ਇੰਚਾਰਜ ਕਲਦਮਨਰੂਪ ਸਿੰਘ ਸਮੇਤ ਹੀਰਾ ਸਿੰਘ, ਸਰੂਪ ਸਿੰਘ ਸਾਊਦੀ ਵਾਲੇ, ਬਾਪੂ ਜਗੀਰ ਸਿੰਘ, ਚਮਕੌਰ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਕੁਲਬੀਰ ਸਿੰਘ, ਗੁਰਭੇਜ ਸਿੰਘ, ਹਰਮਨ ਸਿੰਘ, ਰੋਹਨ ਸਿੰਘ, ਵਿਸ਼ਾਲਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਕੋਹੇਨੂਰ ਸਿੰਘ, ਸਰਵਣ ਸਿੰਘ, ਅਮਰਬੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਅਮੋਲਕ ਸਿੰਘ, ਗਗਨਦੀਪ ਸਿੰਘ ਫਰੂਟ ਵਾਲੇ, ਗੁਰਪਿੰਦਰ ਸਿੰਘ, ਜਗਤਾਰ ਸਿੰਘ ਆਦਿ ਨੌਜਵਾਨਾਂ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ | ਆਗੂਆਂ ਨੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਥੇਬੰਦੀ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਅਗਵਾਈ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਸਮੇਂ ਹਾਜ਼ਰ ਸੰਗਤ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੱੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ ਕਰਨ 'ਤੇ ਲਗਾਈ ਰੋਕ ਨਿੰਦਣਯੋਗ- ਜਥੇ. ਨਾਗੋਕੇ ਅਗਲੀ ਖ਼ਬਰ ਪੱਟੀ ਸਟੇਡੀਅਮ ਵਿਖੇ ਹੋਇਆ ਯੋਗਾ ਕੈਂਪ ਦਾ ਸ਼ੁੱਭ ਆਰੰਭ
Ad Position 24