28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਟਿਆਲਾ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ ਕਰਨ 'ਤੇ ਲਗਾਈ ਰੋਕ ਨਿੰਦਣਯੋਗ- ਜਥੇ. ਨਾਗੋਕੇ

Ad Position 21
No active advertisement
ਅਜੀਤ ਡੈਸਕ 11-06-2026
ਖਡੂਰ ਸਾਹਿਬ, 10 ਜੂਨ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਨੌਕਰੀ ਦੀ ਮੰਗ ਨੂੰ ਲੈ ਕਿ ਛੱਬੀ ਸੌ ਲਾਈਨਮੈਨ ਅਪ੍ਰੈਂਟਸਿਪ ਯੂਨੀਅਨ ਵਲੋਂ ਕੀਤੇ ਜਾ ਰਹੇ ਸਾਂਤਮਾਈ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਵਲੋਂ ਜਿਸ ਤਰਾਂ ਨੌਜਵਾਨਾਂ ਉਪ, ਡਾਂਗਾਂ ਵਰ੍ਹਾਈਆਂ ਗਈਆਂ ਅਤੇ ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਇਸਾਰੇ ਉਪ, ਪਟਿਆਲਾ ਜ਼ਿਲ੍ਹੇ ਵਿਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋ ਕੇ ਆਪਣੇ ਹੱਕਦਾਰ ਲਈ ਰੋਸ ਪ੍ਰਦਰਸ਼ਨ ਕਰਨ 'ਤੇ ਡਿਪਟੀ ਕਮਿਸ਼ਨਰ ਵਲੋਂ ਰੋਕ ਲਗਾਉਣਾ ਨਿੰਦਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇ. ਹਰਦੇਵ ਸਿੰਘ ਨਾਗੋਕੇ ਸੂਬਾ ਜਨਰਲ ਸਕਤਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਕੇ ਪੰਜਾਬ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕੁਚਲਿਆ ਨਹੀਂ ਜਾ ਸਕਦਾ, ਸਗੋਂ ਹੋਰ ਮਜ਼ਬੂਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ 'ਨਰ ਸੇਵਾ ਨਾਰਾਇਣ ਸੇਵਾ' ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 14 ਨੂੰ ਅਗਲੀ ਖ਼ਬਰ ਖਡੂਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਹੋਇਆ ਵੱਡਾ ਇਕੱਠਾ
Ad Position 24