28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਲਕਾ ਪੱਛਮੀ ਤੋਂ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-06-2026
ਛੇਹਰਟਾ, 10 ਜੂਨ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰਬਰ-75 ਦੇ ਇਲਾਕਾ ਅਰਜਨ ਦੇਵ ਭੱਠਾ ਵਿਖੇ ਵਿਚ ਉਸ ਵੇਲੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਵੱਡਾ ਬਲ ਮਿਲਿਆ ਜਦ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਪ੍ਰਧਾਨ ਭਾਈ ਅਮਨਦੀਪ ਸਿੰਘ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਨੌਜਵਾਨੀ ਤੇ ਲੋਕ ਹੁਣ ਆਪਣੇ ਹੱਕਾਂ ਲਈ ਇਕੱਠੇ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਜ਼ਿਲ੍ਹਾ ਸਕੱਤਰ ਹਰਕਮਲਪ੍ਰੀਤ ਸਿੰਘ ਜੰਡ, ਭਾਈ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ 'ਤੇ ਭਰੋਸਾ ਵਧਿਆ-ਜਸਕਰਨ ਸਿੰਘ ਬੰਦੇਸ... ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਤਲਵੰਡੀ ਸਾਬੋ ਨਗਰ 'ਚ ਭਰਵਾਂ ਹੁੰਗਾਰਾ
Ad Position 24