28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਊਟਸੋਰਸ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਆਊਟਸੋਰਸ ਸੋਰਸ ਯੂਨੀਅਨ ਵਲੋਂ ਜ਼ਿਲ੍ਹਾ ਅਧੀਨ ਪੈਂਦੇ ਓਟ ਸੈਂਟਰ, ਰਿਹੈਬ ਸੈਂਟਰ ਤੇ ਡੀਡਿਕਸ਼ਨ ਸੈਂਟਰ ਵਿਚ ਕੰਮ ਕਰਦੇ ਮੁਲਾਜ਼ਮਾ ਦੀਆਂ ਹੱਕੀ ਮੰਗਾਂ ਲਈ ਕਾਰਜਕਾਰੀ ਸਿਵਲ ਸਰਜਨ ਤਰਨ ਤਾਰਨ ਡਾ.ਭਾਰਤੀ ਧਵਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਮੁੱਖ ਮੰਗਾਂ ਆਊਟਸੋਰਸ ਕਰਮਚਾਰੀਆਂ ਨੂੰ ਸੰਬੰਧਤ ਵਿਭਾਗਾਂ ਅਧੀਨ ਲਿਆ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਨਵੰਬਰ 2018 ਦੇ ਪੱਤਰ ਅਨੁਸਾਰ ਹਰ ਸਾਲ 6 ਫੀਸਦੀ ਸਾਲਾਨਾ ਇੰਕਰੀਮੈਂਟ ਦਿੱਤਾ ਜਾਵੇ, ਬੰਦ ਕੀਤਾ ਗਿਆ ਬੋਨਸ ਮੁੜ ਬਹਾਲ ਕੀਤਾ ਜਾਵੇ | ਜ਼ਿਲ੍ਹਾ ਯੂਨੀਅਨ ਨੇ ਕਿਹਾ ਹੈ ਕਿ ਜੇਕਰ ਕੁਝ ਦਿਨਾਂ ਵਿਚ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਟੇਟ ਪੱਧਰ 'ਤੇ ਇਕ ਵੱਡਾ ਸੰਘਰਸ਼ ਕਰਨਗੇ | ਇਸ ਮੰਗ ਪੱਤਰ ਨੂੰ ਦੇਣ ਲਈ ਜ਼ਿਲ੍ਹਾ ਪ੍ਰਧਾਨ ਸਰਵਰਿੰਦਰ ਸਿੰਘ, ਵਾਈਸ ਪ੍ਰਧਾਨ ਅਮਨਪ੍ਰੀਤ ਕੌਰ, ਰਾਜਵੀਰ ਕੌਰ ਜਨਰਲ ਸੈਕਟਰੀ, ਪ੍ਰਭਜੋਤ ਕੌਰ ਕੈਸ਼ੀਅਰ, ਜਤਿੰਦਰ ਸਿੰਘ ਐਡਵਾਈਜ਼ਰ, ਗੁਰਸਿਮਰਨਜੀਤ ਸਿੰਘ ਸੈਕਟਰੀ, ਧੰਨਬੀਰ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ- ਬਲਜੀਤ ਅਗਲੀ ਖ਼ਬਰ ਮਾਨ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ 'ਤੇ ਭਰੋਸਾ ਵਧਿਆ-ਜਸਕਰਨ ਸਿੰਘ ਬੰਦੇਸ...
Ad Position 24