28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਮੁਗ਼ਲ ਚੱਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਵਲੋਂ ਪਿੰਡ ਮੁਗਲਚੱਕ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ, ਜਿਸ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮਾਤਾ ਬਲਵਿੰਦਰ ਕੌਰ ਨੇ ਪੰਜਾਬ ਦੇ ਮੌਜੂਦਾ ਸਮਾਜਿਕ, ਧਾਰਮਿਕ ਅਤੇ ਨੌਜਵਾਨਾਂ ਨਾਲ ਸੰਬੰਧਿਤ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਕੌਮੀ ਪਹਿਚਾਣ ਨਾਲ ਜੁੜ ਕੇ ਸਮਾਜ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਹੱਕਾਂ ਲਈ ਜਾਗਰੂਕ ਰਹਿਣ ਦਾ ਸੱਦਾ ਦਿੱਤਾ | ਮਾਤਾ ਬਲਵਿੰਦਰ ਕੌਰ ਨੇ ਹਾਜ਼ਰ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਸਮਾਜਿਕ ਬਦਲਾਅ ਲਈ ਇਕ ਵੱਡੀ ਤਾਕਤ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਪੰਜਾਬ ਦੀ ਬਿਹਤਰੀ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਹਾਜ਼ਰ ਸੰਗਤ ਵਲੋਂ ਭਰਪੂਰ ਉਤਸ਼ਾਹ ਦਿਖਾਇਆ ਗਿਆ ਅਤੇ ਪੰਜਾਬ ਦੇ ਭਲੇ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਆਗੂਆਂ ਭਾਈ ਕਲਦਮਨਰੂਪ ਸਿੰਘ ਖਾਲਸਾ ਹਲਕਾ ਇੰਚਾਰਜ਼ ਖਡੂਰ ਸਾਹਿਬ, ਭਾਈ ਹਰਪ੍ਰੀਤ ਸਿੰਘ ਭਰਾਤਾ ਭਾਈ ਅੰਮਿ੍ਤਪਾਲ ਸਿੰਘ ਖਾਲਸਾ, ਅਮਰਜੀਤ ਸਿੰਘ ਕਾਲੇਕੇ, ਬਾਪੂ ਜਗੀਰ ਸਿੰਘ, ਸਰਬਜੀਤ ਸਿੰਘ ਬੰਟੀ, ਅਰਜਿੰਦਰ ਸਿੰਘ, ਰਣਜੀਤ ਸਿੰਘ ਕਾਲੇਕੇ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਕੁਲਵੀਰ ਸਿੰਘ, ਰਣਜੋਧ ਸਿੰਘ, ਪ੍ਰੇਮ ਸਿੰਘ, ਜਗਬੀਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਸਰਿੰਦਰ ਸਿੰਘ, ਨਿਰਵੈਲ ਸਿੰਘ, ਦਿਲਬਾਗ ਸਿੰਘ, ਬਸੰਤ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਬਚਿੱਤਰ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਹੀ 'ਚ ਪਈ ਗੰਦਗੀ ਦੇ ਰਹੀ ਭਿਆਨਕ ਬਿਮਾਰੀਆਂ ਨੂੰ ਸੱਦਾ, ਹੜ੍ਹਾਂ ਦੌਰਾਨ ਪਾਣੀ ਦੇ ਨਿਕਾਸ 'ਚ ਵੱਡੀ ਰੁਕਾਵਟ ਪੈਦਾ... ਅਗਲੀ ਖ਼ਬਰ ਮਾਨ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ- ਬਲਜੀਤ
Ad Position 24