28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਭੈਣੀ ਮੱਟੂਆਂ ਵਿਖੇ ਵੱਖ-ਵੱਖ ਪਾਰਟੀਆਂ ਦੇ ਸਰਗਰਮ ਵਰਕਰ ਕਾਂਗਰਸ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਣੀ ਮੱਟੂਆਂ ਦੇ ਆਮ ਆਦਮੀ ਪਾਰਟੀ ਸ਼੍ਰੋਮਣੀ, ਅਕਾਲੀ ਦਲ ਅਤੇ ਬੀ.ਜੇ.ਪੀ. ਨਾਲ 54 ਸਰਗਰਮ ਵਰਕਰ ਆਪੋ-ਆਪਣੀਆਂ ਪਾਰਟੀਆਂ ਨੂੰ ਫਤਿਹ ਬੁਲਾ ਕੇ ਪਿੰਡ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਜਿਨਾਂ 'ਚ ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ, ਬਲਜਿੰਦਰ ਸਿੰਘ ਅਤੇ ਦਿਲਬਾਗ ਸਿੰਘ ਲਾਡੀ ਦੀ ਪ੍ਰੇਰਨਾ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ ਵਿਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਾਬਕਾ ਵਿਧਾਇਕ ਸਿੱਕੀ ਨੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਤੇ ਕਾਂਗਰਸ ਪਾਰਟੀ ਦੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਕਿ ਸਮੇਂ-ਸਮੇਂ 'ਤੇ ਸਭ ਨੂੰ ਕਾਂਗਰਸ ਪਾਰਟੀ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੀਆਂ ਜਿੰਮੇਵਾਰੀਆਂ ਸੌਂਪ ਕੇ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਮਾਨ ਸਨਮਾਨ ਦਿੱਤਾ ਜਾਵੇਗਾ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਵਿਚ ਜਸਬੀਰ ਸਿੰਘ ਮੈਂਬਰ ਪੰਚਾਇਤ, ਬਿਕਰਮਜੀਤ ਸਿੰਘ ਮੈਂਬਰ ਪੰਚਾਇਤ, ਹਰਦੀਪ ਸਿੰਘ ਮੈਂਬਰ ਪੰਚਾਇਤ, ਖਜਾਨ ਸਿੰਘ, ਹਰਪ੍ਰੀਤ ਸਿੰਘ ਸਰਾਂ, ਰਣਜੀਤ ਸਿੰਘ ਸਰਾਂ, ਸੁਬੇਗ ਸਿੰਘ ਚਾਹਲ, ਦਲਜੀਤ ਸਿੰਘ ਚਾਹਲ, ਵਰਿੰਦਰ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਚਾਹਲ, ਰਮੇਸ਼ ਸਿੰਘ, ਹੀਰਾ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਸੁਖਮਨ ਸਿੰਘ, ਮਨਜੀਤ ਸਿੰਘ ਆਦਿ ਪਿੰਡ ਦੇ 54 ਪਤਵੰਤੇ ਆਪੋ-ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਸਾਬਕਾ ਵਿਧਾਇਕ ਸਿੱਕੀ ਨੇ ਕਿਹਾ ਕਿ ਅੱਜ ਪੰਜਾਬ ਤੇ ਖਾਸ ਕਰਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਸੂਝਵਾਨ ਤੇ ਬਹਾਦਰ ਵੋਟਰ ਪੰਜਾਬ ਤੇ ਆਪਣੇ ਹਲਕੇ 'ਚ ਰੁਕੇ ਵਿਕਾਸ ਕਾਰਜਾਂ ਨੂੰ ਚਲਾਉਣ ਲਈ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਇਹ ਪੰਜਾਬ ਦੇ ਬਹਾਦਰ ਵੋਟਰ 2027 ਵਿਚ ਮੁੜ ਆਪਣੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਆਪਣੀ ਕਾਂਗਰਸ ਸਰਕਾਰ ਬਣਾਉਣਗੇ | ਵਿਰੋਧੀ ਧਿਰਾਂ ਨੂੰ ਪੰਜਾਬੀਆਂ ਨੇ ਪਰਖ ਲਿਆ ਇਸੇ ਕਰਕੇ ਉਹ ਕਾਂਗਰਸ ਪਾਰਟੀ ਤੋਂ ਬਿਨਾਂ ਕਿਸੇ ਨੂੰ ਮੂੰਹ ਨਹੀਂ ਲਾਉਣਗੇ, ਕਿਉਂਕਿ ਇਨ੍ਹਾਂ ਸਭ ਨੇ ਪੰਜਾਬ ਨੂੰ ਕੇਵਲ ਤੇ ਕੇਵਲ ਲੁੱਟਿਆ ਤੇ ਰੱਜ ਕੇ ਕੁੱਟਿਆ, ਜਿਸ ਨੂੰ ਪੰਜਾਬ ਦੇ ਲੋਕ ਕਦੇ ਭੁੱਲ ਨਹੀਂ ਭੁੱਲਣਗੇ ਅਤੇ ਉਹ ਇਸ ਦਾ ਜਵਾਬ 2027 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਆਜ ਸਮੇਤ ਦੇਣਗੇ | ਇਸ ਮੌਕੇ ਸਰਪੰਚ ਸੁਖਵੰਤ ਸਿੰਘ ਕੈਪਟਨ, ਗੁਰਵਿੰਦਰ ਸਿੰਘ ਗਿੰਦਰ, ਚੇਅਰਮੈਨ ਸੁਖਚੈਨ ਸਿੰਘ, ਸੰਦੀਪ ਸਿੰਘ ਜੀਓਬਾਲਾ, ਬਾਬਾ ਗੁਰਜੰਟ ਸਿੰਘ ਜੀਓਬਾਲਾ, ਰਣਜੀਤ ਸਿੰਘ ਰਾਣਾ ਪਵਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਪੰਜਾਬੀਆਂ ਅਤੇ ਐੱਨ.ਆਰ.ਆਈਜ਼. ਲਈ ਵਰਦਾਨ ਸਾਬਿਤ ਹੋਵੇਗਾ-ਸਿੱਧੂ/ਗਿੱਲ/ਪਿ੍ੰਸੀਪਲ ਬ... ਅਗਲੀ ਖ਼ਬਰ ਰੋਹੀ 'ਚ ਪਈ ਗੰਦਗੀ ਦੇ ਰਹੀ ਭਿਆਨਕ ਬਿਮਾਰੀਆਂ ਨੂੰ ਸੱਦਾ, ਹੜ੍ਹਾਂ ਦੌਰਾਨ ਪਾਣੀ ਦੇ ਨਿਕਾਸ 'ਚ ਵੱਡੀ ਰੁਕਾਵਟ ਪੈਦਾ...
Ad Position 24