20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਸਮੀਤ ਸਿੰਘ ਵਾਲੀਆ ਨੇ ਤਰੁਣ ਚੁੱਗ ਦੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 12-06-2026
ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਗ ਦੇ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਭਾਰਤੀ ਜਨਤਾ ਪਾਰਟੀ ਦੇ ਸਟੇਟ ਐਗਜੀਕਿਊਟਵ ਮੈਂਬਰ ਲੀਗਲ ਐਡਵੋਕੇਟ ਜਸਮੀਤ ਸਿੰਘ ਵਾਲੀਆ ਨੇ ਤਰੁਣ ਚੁੱਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰੁਣ ਚੁੱਗ ਪਾਰਟੀ ਦੇ ਸੀਨੀਅਰ ਨੇਤਾਵਾਂ ਵਿਚੋਂ ਇਕ ਹਨ ਅਤੇ ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਤਰੁਣ ਚੁੱਗ ਦੇ ਰਾਜ ਸਭਾ ਮੈਂਬਰ ਬਨਣ ਨਾਲ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ, ਕਿਉਂਕਿ ਤਰੁਣ ਚੁੱਗ ਇਕ ਤਜ਼ਰਬੇਕਾਰ ਸਿਆਸੀ ਨੇਤਾ ਹਨ | ਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਅਧਾਰ ਦਿਨੋਂ ਦਿਨ ਵੱਧ ਰਿਹਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਪੰਜਾਬ ਵਿਚ ਬਣੇਗੀ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਤਰੁਣ ਚੁੱਗ ਨੂੰ ਪਹਿਲਾਂ ਵੀ ਕਈ ਰਾਜਾਂ ਦਾ ਇੰਚਾਰਜ ਲਗਾਇਆ ਗਿਆ ਸੀ, ਜਿਥੇ ਉਨ੍ਹਾਂ ਮਿਹਨਤ ਸਦਕਾ ਭਾਰਤੀ ਜਨਤਾ ਪਾਰਟੀ ਨੇ ਵਧੀਆ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਤਰੁਣ ਚੁੱਗ ਇਕ ਇਮਾਨਦਾਰ ਅਤੇ ਸੱਚੇ ਸੁੱਚੇ ਆਗੂ ਹਨ, ਜਿੰਨਾਂ ਨੇ ਆਪਣੀ ਪੂਰੀ ਜਿੰਦਗੀ ਪਾਰਟੀ ਨੂੰ ਸਮਰਪਿਤ ਕੀਤੀ | ਪਾਰਟੀ ਵਲੋਂ ਜਿਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ, ਉਨ੍ਹਾਂ ਉਸ ਨੂੰ ਤਨਦੇਹੀ ਨਾਲ ਨਿਭਾਇਆ | ਉਨ੍ਹਾਂ ਕਿਹਾ ਕਿ ਹੁਣ ਪਾਰਟੀ ਵਲੋਂ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਹੈ, ਜੋ ਕਿ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਤਰੁਣ ਚੱੁਗ ਦੇ ਮੈਂਬਰ ਰਾਜ ਸਭਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਤੋਂ ਇਲਾਵਾ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਤਰੁਣ ਚੁੱਗ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਪ੍ਰਦੀਪ ਸਿੰਘ ਵਲੋਂ ਨਵ-ਨਿਯੁਕਤ ਐੱਸ. ਐੱਚ.ਓ. ਵੈਰੋਵਾਲ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਹੁਕਮਾਂ ਨੂੰ ਟਿੱਚ ਸਮਝ ਰਹੇ ਪੱਟੀ ਦੇ ਕੁਝ ਅਧਿਕਾਰੀ, ਦਫ਼ਤਰਾਂ 'ਚ ਸਮੇਂ ਸਿਰ ਨਹੀਂ ਪਹੁੰਚਦੇ ਮੁਲਾਜ਼ਮ- ਕੋਟਬੁ...
Ad Position 24