ਤਰਨ ਤਾਰਨ, 11 ਜੂਨ (ਇਕਬਾਲ ਸਿੰਘ ਸੋਢੀ)-ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਬੱਸ ਅੱਡਾ ਤਰਨ ਤਾਰਨ ਵਿਖੇ ਹੋਈ, ਜਿਸ ਦੀ ਕਰਵਾਈ ਜੱਸਾ ਸਿੰਘ ਕੱਦਗਿੱਲ ਨੇ ਬੜੀ ਬਾਖ਼ੂਬੀ ਨਾਲ ਨਿਭਾਈ | ਮੀਟਿੰਗ ਵਿਚ ਸਭ ਤੋਂ ਪਹਿਲਾ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁਲਾਜ਼ਮਾਂ 'ਤੇ ਅਣਮਨੁੱਖੀ ਅੱਤਿਆਚਾਰ ਦੀ ਨਿਖੇਧੀ ਕੀਤੀ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਅੱਜ ਤੱਕ ਇਸ ਮੁੱਦੇ 'ਤੇ ਮੁੱਖ ਮੰਤਰੀ ਨੇ ਆਪਣਾ ਮੂੰਹ ਨਹੀਂ ਖੋਲਿ੍ਹਆ, ਜਦੋਂਕਿ ਹਰ ਮੁੱਦੇ 'ਤੇ ਉਹ ਲੋਕਾਂ ਨੂੰ ਟਿੱਚਰਾਂ ਕਰਦੇ ਹਨ | ਸਰਕਾਰ ਹਰ ਮੁੱਦੇ 'ਤੇ ਪੈਨਸ਼ਨਰ ਦੇ ਵਿਰੋਧ ਵਿਚ ਫੈਸਲੇ ਲੈਂਦੀ ਹੈ | ਸਰਕਾਰ ਦੇ ਖਜਾਨੇ ਨੂੰ ਦਿੱਲੀ ਅਤੇ ਯੂ.ਪੀ. ਵਾਲਿਆਂ ਵਾਸਤੇ ਖੋਲ੍ਹ ਕੇ ਰੱਖਿਆ ਹੈ | ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਉਨ੍ਹਾਂ ਦੇ ਬਣਦੇ ਹੱਕਾ ਤੋਂ ਵਾਂਝਿਆ ਰੱਖਿਆ ਜਾ ਰਿਹਾ ਹੈ | ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਅਤੇ ਸਫ਼ਾਈ ਸੇਵਕਾ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ | ਸਰਕਾਰ ਮੁਫ਼ਤ ਦੀਆਂ ਰਿਉੜੀਆਂ ਵੰਡ ਕੇ ਵੋਟਾਂ ਖਰੀਦ ਰਹੀ ਹੇ | ਮੁੱਖ ਮੰਤਰੀ ਲੋਕਾਂ ਨੂੰ ਚੁਟਕਲੇ ਸੁਣਾ ਕੇ ਸਮਾਂ ਲੰਘਾ ਰਹੇ ਹਨ ਇਸ ਮੌਕੇ ਗੁਰਮੇਜ਼ ਸਿੰਘ, ਮਾਸਟਰ ਸਤਵਿੰਦਰ ਸਿੰਘ ਅਤੇ ਅੰਮਿ੍ਤਸਰ ਤੋਂ ਆਏ ਕਾ. ਜੋਗਿੰਦਰ ਸਿੰਘ ਨੇ ਸੰਬੋਧਨ ਕੀਤਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ, ਧਰਮ ਸਿੰਘ, ਲੱਖਾ ਸਿੰਘ, ਕੁਲਵੰਤ ਸਿੰਘ ਸਮੇਤ 100 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਅਖੀਰ ਵਿਚ ਪ੍ਰਧਾਨ ਅਜੀਤ ਸਿੰਘ ਨੇ ਸੰਬੋਧਨ ਕੀਤਾ ਅਤੇ ਆਏ ਹੋਏ ਮੈਂਬਰਾ ਦਾ ਧੰਨਵਾਦ ਕੀਤਾ |