ਤਰਨ ਤਾਰਨ, 11 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਤਰਨ ਤਾਰਨ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ. ਆਈ. ਕਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਗਹਰ ਹਾਲ ਲਿੰਕ ਸੜਕ ਕੋਟ ਧਰਮ ਚੰਦ ਕਲਾਂ ਤੋਂ ਕਰਨ ਮਸੀਹ ਪੁੱਤਰ ਮਨਜੂਰ ਮਸੀਹ ਵਾਸੀ ਭੋਜੀਆ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀਸਮੇਤ ਪੁੱਲ ਡੰਡਿਆਂ ਵਾਲਾ ਖੁਵਾਸਪੁਰ ਤੋਂ ਸੂਰਜ ਕੁਮਾਰ ਪੁੱਤਰ ਦਲੀਪ ਕੁਮਾਰ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਕੋਟਲੀ ਵਸਾਵਾ ਸਿੰਘ ਵਲਟੋਹਾ ਤੋਂ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਿੰਗਾਰਾ ਸਿੰਘ ਪੁੱਤਰ ਖੁਸ਼ੀ ਰਾਮ ਵਾਸੀ ਭਿੱਖੀਵਿੰਡ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਤੋਂ ਸੁਖਵਿੰਦਰ ਸਿੰਘ ਪੁੱਤਰ ਨਾਨਕ ਸਿੰਘ, ਜੋਬਨਪ੍ਰੀਤ ਸਿੰਘ ਪੁੱਤਰ ਨਾਨਕ ਸਿੰਘ ਵਾਸੀਅਨ ਜੌੜਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |