20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੱਕੇ ਮੋਰਚੇ ਵਿਚ 12ਵੇਂ ਦਿਨ ਐੱਸ. ਕੇ. ਐੱਮ. ਦੀ ਲੀਡਰਸ਼ਿਪ ਵਲੋਂ ਮਦਦ ਦਾ ਭਰੋਸਾ- ਡਾ. ਸਤਨਾਮ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 12-06-2026
ਨੌਸ਼ਹਿਰਾ ਪੰਨੂੰਆਂ, 11 ਜੂਨ (ਦੀਪਕ ਮੈਣੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਲੋਂ ਸਹਿਕਾਰੀ ਖੰਡ ਮਿੱਲ ਸੇੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਿਹਾ ਪੱਕਾ ਮੋਰਚਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੋਲਦੇ ਹੋਏ ਸੂਬਾਈ ਆਗੂ ਡਾ. ਸਤਨਾਮ ਸਿੰਘ ਅਜਨਾਲਾ, ਰਤਨ ਸਿੰਘ ਰੰਧਾਵਾ, ਹਰਜੀਤ ਸਿੰਘ ਝੀਤਾ, ਨਛੱਤਰ ਸਿੰਘ ਪੰਨੂੰ, ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰ, ਤਰਸੇਮ ਸਿੰਘ ਲੁਹਾਰ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦ ਆਦਿ ਆਗੂਆਂ ਨੇ ਕਿਹਾ ਕਿ ਇਸ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਮੁੜ ਚਾਲੂ ਕਰਨ ਲਈ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ, ਜੋ ਪੂਰਾ ਕਰਨ ਦੀ ਬਜਾਇ ਉਲਟਾ ਇਸਦੀ ਸੌ ਏਕੜ ਜ਼ਮੀਨ ਖ਼ੁਰਦ-ਬੁਰਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਸਰਕਾਰ ਦਾ ਵਾਅਦਾ ਯਾਦ ਕਰਾਉਣ ਲਈ 12 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮਿਲੇਗਾ | 14 ਜੂਨ ਨੂੰ ਹਲਕਾ ਤਰਨ ਤਾਰਨ ਦੇ ਵਿਧਾਹਿਕ ਹਰਮੀਤ ਸਿੰਘ ਨੂੰ ਮਿਲੇਗਾ | ਯਾਦ ਰਹੇ ਕਿ ਇਹ ਮਿੱਲ ਕਿਸਾਨਾਂ ਦੇ 60 ਫੀਸਦੀ ਹਿੱਸਿਆਂ ਨਾਲ ਬਣੀ ਹੋਈ ਹੈ | ਇਸ ਨੂੰ ਸਰਕਾਰ ਆਪਣੀ ਮਨਮਰਜੀ ਨਾਲ ਅੱਗੇ ਮਾਲਕੀ ਤਬਦੀਲ ਨਹੀਂ ਕਰ ਸਕਦੀ | ਜ਼ਿਕਰਯੋਗ ਹੈ ਕਿ ਨਵੰਬਰ 2025 ਵਿਚ ਜਦੋਂ ਭਗਵੰਤ ਮਾਨ ਸਰਕਾਰ ਵਲੋਂ ਹੋਰ ਜਾਇਦਾਦਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਉਸ ਦੇ ਵਿਚ ਹੀ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਲਗਪਗ 100 ਏਕੜ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਸੰਬੰਧੀ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ | ਜਦੋਂ ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਭਿਣਕ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਇਸ ਵਿਰੁੱਧ ਮੋਰਚਾ ਸ਼ੁਰੂ ਕੀਤਾ | ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਇਕ ਤਰਫ ਤਾਂ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਬਾਹਰ ਆਉਣ ਲਈ ਕਹਿ ਰਹੀ ਹੈ, ਉੱਥੇ ਨਾਲ ਹੀ ਝੋਨੇ ਦੀ ਫ਼ਸਲ ਦਾ ਬਦਲ ਗੰਨਾ ਉਹ ਸ਼ੂਗਰ ਮਿਲ ਨੂੰ ਬੰਦ ਕਰ ਰਹੀ | ਪੰਜਾਬ ਸਰਕਾਰ ਦੀ ਬਦਲਵੀਂ ਖੇਤੀ ਨੀਤੀ ਤਾਂ ਹੀ ਢੰਗ ਨਾਲ ਲਾਗੂ ਕੀਤੀ ਜਾ ਸਕਦੀ ਹੈ, ਜੇਕਰ ਸਰਕਾਰ ਝੋਨੇ ਦੀ ਫ਼ਸਲ ਦੀ ਜਗ੍ਹਾ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇ | ਕਿਸਾਨਾਂ ਵਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਤੁਰੰਤ ਇਹ ਖੰਡ ਮਿੱਲ ਮੁੜ ਚਾਲੂ ਕੀਤੀ ਜਾਵੇ, ਤਾਂ ਜੋ ਇਲਾਕੇ ਦੇ ਮੰਡ ਇਲਾਕੇ ਵਿਚ ੍ਹਹੜਾਂ ਨਾਲ ਹੁੰਦੀ ਤਬਾਹੀ ਦੌਰਾਨ ਫਸਲਾਂ ਦਾ ਬਚਾ ਹੋ ਸਕੇ | ਇਸ ਮੌਕੇ ਆਗੂਆਂ ਕਿਹਾ ਕਿ ਖੰਡ ਮਿੱਲ ਦੇ ਖਾਤੇ ਵਿੱਚ ਨੌਂ ਕਰੋੜ ਰੁਪਏ ਸੜਕ ਮੁਆਵਜ਼ੇ ਦੇ ਜਮ੍ਹਾਂ ਹਨ, ਜਿਸ ਨਾਲ ਇਹ ਮਿੱਲ ਸਰਕਾਰ ਵਲੋਂ ਬਿਨਾਂ ਖ਼ਰਚ ਕੀਤਿਆਂ ਚੱਲ ਸਕਦੀ ਹੈ | ਡਾ. ਸਤਨਾਮ ਸਿੰਘ ਅਜਨਾਲਾ ਨੇ ਮਿੱਲ ਦੀ ਮਾਲਕੀ ਬਦਲਣ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਸੁਖਚੈਨ ਸਿੰਘ ਸਰਹਾਲੀ ਖੁਰਦ, ਜਸਬੀਰ ਸਿੰਘ ਨਿੱਜਰਪੁਰਾ, ਦਾਰਾ ਸਿੰਘ, ਹਰਦੀਪ ਸਿੰਘ, ਜੰਗ ਬਹਾਦਰ ਸਿੰਘ, ਨਰਿੰਦਰ ਸਿੰਘ, ਰੇਸ਼ਮ ਸਿੰਘ ਫੈਲੋਕੇ, ਗੁਰਵਿੰਦਰ ਸਿੰਘ ਫੈਲੋਕੇ, ਹਰਨੇਕ ਸਿੰਘ ਵਰਪਾਲ, ਕੇਵਲ ਸਿੰਘ ਮਾੜੀ ਕੰਬੋਕੇ, ਮਾ. ਦਲਜੀਤ ਸਿੰਘ ਦਿਆਲਪੁਰਾ, ਸਤਨਾਮ ਸਿੰਘ ਗੰਡਵਿੰਡ, ਸੁਲੱਖਣ ਸਿੰਘ ਤੁੜ, ਜਗਵੀਰ ਸਿੰਘ ਜਾਮਾਰਾਏ, ਤਹਿਸੀਮ ਸਿੰਘ ਢੋਟੀਆਂ, ਕੇਵਲ ਢੋਟੀਆਂ, ਜਗਵੀਰ ਜਾਮਾਰਾਏ, ਪ੍ਰੀਤਮ ਸਿੰਘ, ਲਕਸ਼ਮੀ ਨੰਗਲ, ਨਾਜਰ ਸਿੰਘ ਸਰਹਾਲੀ, ਸੁਖਦੇਵ ਸਿੰਘ ਤੁੜ, ਜੱਸਾ ਸਿੰਘ ਕੱਦਗਿਲ, ਮੇਘ ਸਿੰਘ ਬਿਸੰਬਰਪੁਰ, ਸੁਖਵਿੰਦਰ ਸਿੰਘ ਪੰਡੋਰੀ, ਬਲਵੰਤ ਸਿੰਘ ਝੀਤਾ, ਸੁਰਜੀਤ ਸਿੰਘ ਝੀਤਾ, ਗੁਰਨਾਮ ਸਿੰਘ ਧੁੰਨ ਢਾਏ ਵਾਲਾ, ਹਰਦੀਪ ਸਿੰਘ ਰਸੂਲਪੁਰ, ਬਲਦੇਵ ਸਿੰਘ ਸੇਰੋਂ, ਅਮਰੀਕ ਸਿੰਘ ਫ਼ੌਜੀ ਤੇ ਕਸ਼ਮੀਰ ਸਿੰਘ ਸੇਰੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਜਪਾ ਜੀ ਰਾਮ ਜੀ ਸੈੱਲ ਨੌਸ਼ਹਿਰਾ ਪੰਨੂੰਆਂ ਦਾ ਪ੍ਰਧਾਨ ਰੋਮਨ ਜੌੜਾ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ...
Ad Position 24