ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਆ ਰਹੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੀ ਸ਼ਿਫਾਰਸ਼ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਕੌਂਸਲਰ ਕੁਲਵੰਤ ਸਿੰਘ ਰੰਧਾਵਾ (ਰੰਧਾਵਾ ਰੈਸਟੋਰੈਂਟ) ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਲਗਾਤਾਰ ਤੀਸਰੀ ਵਾਰ ਵਪਾਰ ਮੰਡਲ ਦਾ ਪ੍ਰਧਾਨ ਥਾਪਿਆ ਗਿਆ ਹੈ | ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਐੱਨ. ਕੇ. ਸ਼ਰਮਾ ਵਲੋਂ ਉਨ੍ਹਾਂ ਨੂੰ ਇਹ ਜੁੰਮੇਵਾਰੀ ਸੌਂਪੀ ਗਈ ਹੈ | ਨਵ-ਨਿਯੁਕਤ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਨਿਯੁਕਤੀ 'ਤੇ ਹਲਕੇ ਦੇੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਪਿ੍ੰ: ਦਿਲਬਾਗ ਸਿੰਘ ਮਾਨ, ਡਾ: ਜਸਵੰਤ ਸਿੰਘ ਸਾ: ਸਰਪੰਚ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਮਾ: ਇਕਬਾਲ ਸਿੰਘ ਸੈਕਟਰੀ, ਭਾਈ ਭੁਪਿੰਦਰ ਸਿੰਘ ਸਾ: ਹੈੱਡ ਗ੍ਰੰਥੀ, ਪ੍ਰਧਾਨ ਸਵਰਨ ਸਿੰਘ ਕਾਲਾ, ਯੁਵਰਾਜ ਸਿੰਘ ਆਰ. ਪੀ. ਐੱਸ., ਮੈਂਬਰ ਅਜੀਤ ਸਿੰਘ, ਸਾਬਕਾ ਮੈਂਬਰ ਪ੍ਰਤਾਪ ਸਿੰਘ, ਰਾਗੀ ਬਲਵਿੰਦਰ ਸਿੰਘ ਕੰਵਲ, ਜਸਵੰਤ ਸਿੰਘ ਦਿੱਲੀ, ਕਸ਼ਮੀਰ ਸਿੰਘ ਜੋਧਪੁਰੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਗੁਰਜੰਟ ਸਿੰਘ ਪੱਡੇਆਣਾ, ਬਲਜੀਤ ਸਿੰਘ ਮੈਂਬਰ, ਦਲਬੀਰ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਪ੍ਰਧਾਨ ਸੰਤੋਖ ਸਿੰਘ ਆਦਿ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ |