ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੰਬਾ ਸਮਾਂ ਬਤੌਰ ਪਿ੍ੰਸੀਪਲ ਵਜੋਂ ਤਾਇਨਾਤ ਰਹੇ ਰਜਿੰਦਰ ਕੌਰ ਨੂੰ ਸਿੱਖਿਆ ਵਿਭਾਗ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਨਿਯੁਕਤ ਕਰ ਦਿੱਤਾ ਗਿਆ ਹੈ | ਜਿਨ੍ਹਾਂ ਵਲੋਂ ਆਪਣੇ ਨਵੇਂ ਅਹੁਦੇ ਦਾ ਕਾਰਜਭਾਰ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਲਈ ਮੁਬਾਰਕਬਾਦ ਦਿੱਤੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਨਵਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਉਣਾ ਹੋਵੇਗੀ | ਇਸ ਮੌਕੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਲਹਿਰੀ, ਇਲਾਕੇ ਦੇ ਪਤਵੰਤੇ ਸੱਜਣ, ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਸੁਖਰਾਜ ਸਿੰਘ, ਬਲਤੇਜ ਸਿੰਘ, ਰਿਤੂ ਸ਼ਰਮਾ, ਜਸਪ੍ਰੀਤ ਕੌਰ, ਹਰਜੀਤ ਕੌਰ, ਸੈਫ਼ੀ ਮਹੇਸ਼ਵਰੀ, ਰਾਜੀਵ ਸ਼ਰਮਾ ਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |