17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸੱਚਰ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਤੇ ਪ੍ਰਗਟ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ ਭਗਵੰਤ ਪਾਲ ਸਿੰਘ ਸੱਚਰ ਤੇ ਸਾਥੀ | ਤਸਵੀਰ-ਦਲਵਿੰਦਰ ਸਿੰਘ ਰੰਧਾਵਾ <br/> 12-06-2026
ਕੱਥੂਨੰਗਲ, 11 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਪੰਜਾਬ ਕਾਂਗਰਸ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਚੇਅਰਮੈਨਾਂ ਸੁਖਵਿੰਦਰ ਸਿੰਘ ਬਲਾਕ ਮਜੀਠਾ-1 ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਬਲਾਕ ਮਜੀਠਾ-2 ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੱਚਰ ਨੇ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਨਵੇਂ ਚੇਅਰਮੈਨ ਅਤੇ ਅਹੁਦੇਦਾਰ ਪਿੰਡ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਨਵ-ਨਿਯੁਕਤ ਚੇਅਰਮੈਨਾਂ ਨੇ ਪਾਰਟੀ ਹਾਈਕਮਾਂਡ ਅਤੇ ਭਗਵੰਤ ਪਾਲ ਸਿੰਘ ਸੱਚਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਦੀਪ ਸਿੰਘ ਸੋਨਾ ਮਜੀਠਾ, ਬਲਾਕ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆ, ਰਣਜੀਤ ਸਿੰਘ ਰਾਣਾ ਅਰਜਨਮਾਗਾ, ਸਵਰਨ ਸਿੰਘ ਭੀਲੋਵਾਲ, ਯੂਥ ਕਾਂਗਰਸੀ ਆਗੂ ਸੰਨੀ ਕੱਥੂਨੰਗਲ ਖੁਰਦ, ਦਵਿੰਦਰ ਸਿੰਘ ਭੁੱਲਰ, ਗੁਰਦੀਪ ਸਿੰਘ ਮੱਲੀ, ਸੁਲੱਖਣ ਸਿੰਘ ਕੱਥੂਨੰਗਲ, ਡਾਕਟਰ ਸੁਖਵਿੰਦਰ ਸਿੰਘ, ਮੋਹਨ ਸਿੰਘ, ਦਲਜੀਤ ਸਿੰਘ ਬੋੜੇਵਾਲ, ਪਰਮਜੀਤ ਸਿੰਘ ਭੋਏਵਾਲ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਨੇ 15 ਤੱਕ ਹੜ੍ਹ ਦੇ ਖ਼ਤਰੇ ਦੀ ਦਿੱਤੀ ਚਿਤਾਵਨੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ <br/>
Ad Position 24