05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੌਂਸਲਰ ਐਡਵੋਕੇਟ ਮਨੋਜ ਅਗਨੀਹੋਤਰੀ ਯੂਥ ਅਕਾਲੀ ਦਲ ਹਲਕਾ ਤਰਨ ਤਾਰਨ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 13-06-2026
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)—ਤਰਨ ਤਾਰਨ ਦੀ ਵਾਰਡ ਨੰਬਰ-10 ਤੋਂ ਕੌਂਸਲਰ ਐਡਵੋਕੇਟ ਮਨੋਜ ਅਗਨੀਹੋਤਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਤਰਨ ਤਾਰਨ ਦਾ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ’ਤੇ ਬੋਲਦਿਆਂ ਕੌਂਸਲਰ ਐਡਵੋਕੇਟ ਮਨੋਜ ਅਗਨੀਹੋਤਰੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਇਕ ਵੱਡੀ ਮੁਹਿੰਮ ਛੇੜਨਗੇ ਅਤੇ ਤਰਨ ਤਾਰਨ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੰਚਨਪ੍ਰੀਤ ਕੌਰ ਵੱਡੀ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਜ਼ਮੀਨ ਨਾਲ ਜੁੜੇ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸਨੂੰ ਜਿੰਨਾਂ ਮਜ਼ਬੂਤ ਕੀਤਾ ਜਾਵੇ, ਪਾਰਟੀ ਓਨੀ ਹੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਦਿਨੋ ਦਿਨ ਵਧ ਰਿਹਾ ਹੈ ਅਤੇ ਉਹ ਦਿਨ ਦੂਰ ਨਹੀਂ ਜਦ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣਗੇ ਅਤੇ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਜਸ਼ ਦਾ ਸੰਕੇਤ– ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ ਇੰਗਲੈਂਡ ਦੇ ਸਾਊਥਹਾਲ ’ਚ ਕਤਲ ਕੀਤਾ ਗੁਰਭੇਜ
Ad Position 24
No active advertisement