ਫਤਿਆਬਾਦ, 12 ਜੂਨ ( ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਵਲੋਂ ਹਲਕਾ ਖਡੂਰ ਸਾਹਿਬ ਦੇ ਨਵ-ਨਿਯੁਕਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਭੂਪਿੰਦਰ ਸਿੰਘ ਭਿੰਦਾ ਫਤਿਆਬਾਦ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬੀ.ਸੀ .ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ’ਤੇ ਆਪਣੀਂ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਧੰਨਵਾਦ ਕਰਦਿਆਂ ਹੋਇਆਂ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧਤਾ ਨਾਲ ਯਤਨਸ਼ੀਲ਼ ਰਹਿਣਗੇ। ਉਨ੍ਹਾਂ ਕਿਹਾ ਕਿਉੰ ਉਹ ਹਲਕਾ ਖਡੂਰ ਸਾਹਿਬ ’ਚ ਬੀ.ਸੀ. ਵਿੰਗ ਦਾ ਵਿਸਤਾਰ ਕਰਨਗੇ ਅਤੇ ਮਿਹਨਤੀ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਆ ਰਹੀਆ ਵਿਧਾਨ ਸਭਾ ਚੋਣਾਂ ਵਿਚ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ , ਸੀਨੀਅਰ ਅਕਾਲੀ ਆਗੂ ਸਾਬਕਾ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਆਗੂ ਜਥੇਦਾਰ ਸਿੰਕਦਰ ਸਿੰਘ ਵਰਾਣਾ, ਬਲਕਾਰ ਸਿੰਘ ਸ਼ੇਰੋਂ , ਜਗਦੀਪ ਸਿੰਘ ਮਿੰਟੂ ਖਾਨ , ਅੰਮ੍ਰਿਤਪਾਲ ਸਿੰਘ ਢੋਟੀ, ਮਨਦੀਪ ਸਿੰਘ, ਜਥੇਦਾਰ ਬਲਦੇਵ ਸਿੰਘ ਸ਼ੈਲਰ ਵਾਲੇ , ਬੇਅੰਤ ਸਿੰਘ ਪੰਪ ਵਾਲੇ , ਨੰਬਰਦਾਰ ਸੰਤੋਖ ਸਿੰਘ , ਕਿਸਾਨ ਆਗੂ ਚਰਨਜੀਤ ਸਿੰਘ ਦਿਉਲ , ਜਸਬੀਰ ਸਿੰਘ ਸਾਹਬੀ ਮੈਂਬਰ ਪੰਚਾਇਤ, ਪ੍ਰਧਾਨ ਜਸਬੀਰ ਸਿੰਘ ਬਿੱਲਾ , ਸੁਰਜੀਤ ਸਿੰਘ ਇੱਲੀ, ਸਾਬਕਾ ਸਰਪੰਚ ਸੰਦੀਪ ਸਿੰਘ ਸਿੱਪੀ, ਸੰਦੀਪ ਸਿੰਘ ਟੈਂਟ ਵਾਲੇ ਆਦਿ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਬਿਕਰਮ ਸਿੰਘ ਮਜੀਠੀਆ, ਬੀ.ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਖਡੂਰ ਸਾਹਿਬ ਦੀ ਇੰਚਾਰਜ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਧੰਨਵਾਦ ਕਰਦੇ ਹੋਏ ਬੀ.ਸੀ. ਵਿੰਗ ਦੇ ਨਵ ਨਿਯੁਕਤ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਆਬਾਦ ਨੂੰ ਵਧਾਈਆਂ ਦਿੱਤੀਆਂ।