05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਵਿਧਾਇਕ ਲਾਲਪੁਰਾ ਨੇ ਪੱਤਰਕਾਰ ਪ੍ਰਤਾਪ ਮਲੀਆ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 13-06-2026
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੱਤਰਕਾਰ ਪ੍ਰਤਾਪ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਜਿਸ ਤਹਿਤ ਪ੍ਰਤਾਪ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਹਲਕਾ ਖਡੂਰ ਸਾਹਿਬ ਤੋਂ ‘ਆਪ’ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਆਪਣੀ ਟੀਮ ਸਮੇਤ ਪਹੁੰਚੇ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਸੁਰਜੀਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਪ੍ਰਤਾਪ ਸਿੰਘ, ਉਨ੍ਹਾਂ ਦਾ ਭਰਾ ਵਿਕਰਮਜੀਤ ਸਿੰਘ ਅਤੇ ਸਮੂਹ ਪਰਿਵਾਰ, ਅਮਰੀਕ ਸਿੰਘ, ਖਜ਼ਾਨ ਸਿੰਘ, ਗੁਰਸੇਵਕ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿੰਦੀਪੁਰ ’ਚ ਪੰਚਾਇਤ ਦੀ ਬਰਾਨੀ ਜ਼ਮੀਨ ’ਚ ਟਿਊਬਵੈੱਲ ਲਗਾਏ ਜਾ ਰਹੇ ਹਨ– ਸਰਪੰਚ ਪ੍ਰਗਟ ਸਿੰਘ ਅਗਲੀ ਖ਼ਬਰ ਭੂਪਿੰਦਰ ਸਿੰਘ ਭਿੰਦਾ ਫਤਿਆਬਾਦ ਨੂੰ ਬੀ. ਸੀ. ਵਿੰਗ ਦਾ ਪ੍ਰਧਾਨ ਬਣਾਇਆ
Ad Position 24
No active advertisement