ਫਤਿਆਬਾਦ, 12 ਜੂਨ (ਹਰਵਿੰਦਰ ਸਿੰਘ ਧੂੰਦਾ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਕਸ਼ਮੀਰ ਸਿੰਘ ਸਹੋਤਾ ਨੂੰ ਹਲਕਾ ਖਡੂਰ ਸਾਹਿਬ ਦਾ ਐੱਸ. ਸੀ. ਵਿੰਗ ਦਾ ਪ੍ਰਧਾਨ ਬਣਾਉਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਥੇਦਾਰ ਕਸ਼ਮੀਰ ਸਿੰਘ ਸਹੋਤਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਗੁਲਜਾਰ ਸਿੰਘ ਰਣੀਕੇ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਧੰਨਵਾਦ ਕਰਦਿਆ ਹੋਇਆ ਕਿਹਾ ਉਹ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਐਸ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ। ਇਸ ਲਈ ਹਲਕਾ ਖਡੂਰ ਸਾਹਿਬ ਵਿਚ ਐਸ.ਸੀ. ਸਮਾਜ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਸਿੰਕਦਰ ਸਿੰਘ ਵਰਾਣਾ, ਸਾਬਕਾ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਬਲਕਾਰ ਸਿੰਘ ਸੇਰੋ., ਜਗਦੀਪ ਸਿੰਘ ਮਿੰਟੂ ਖਾਨ, ਅੰਮ੍ਰਿਤਪਾਲ ਸਿੰਘ ਢੋਟੀ, ਜਥੇਦਾਰ ਬਲਦੇਵ ਸਿੰਘ ਸ਼ੈਲਰ ਵਾਲੇ , ਨੰਬਰਦਾਰ ਸੰਤੋਖ ਸਿੰਘ , ਕਿਸਾਨ ਆਗੂ ਚਰਨਜੀਤ ਸਿੰਘ ਦਿਓਲ, ਜਸਬੀਰ ਸਿੰਘ ਸਾਹਬੀ ਮੈਂਬਰ ਪੰਚਾਇਤ, ਪ੍ਰਧਾਨ ਜਸਬੀਰ ਸਿੰਘ ਬਿੱਲਾ, ਮਾਸਟਰ ਮਹਿੰਦਰ ਸਿੰਘ ਆਦਿ ਨੇ ਅਕਾਲੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆ ਜਥੇਦਾਰ ਕਸ਼ਮੀਰ ਸਿੰਘ ਸਹੋਤਾ ਨੂੰ ਵਧਾਈ ਦਿੱਤੀ।