30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਤਰਨ ਤਾਰਨ ਦਾਣਾ ਮੰਡੀ ਵਿਖੇ ਨੌਜਵਾਨਾਂ ਦੇ ਦੋ ਗਰੁੱਪਾਂ ਵਿਚ ਚੱਲੀਆਂ ਗੋਲੀਆਂ

Ad Position 21
No active advertisement
ਅਜੀਤ ਡੈਸਕ 14-06-2026
ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਬੀਤੀ ਦੇਰ ਰਾਤ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਦੋ ਨੌਜਵਾਨਾਂ ਦੇ ਗਰੁੱਪਾਂ ਵਿਚ ਗੋਲੀਆਂ ਚੱਲਣ ਨਾਲ ਇਕ ਨੌਜਵਾਨ ਦੇ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਗਈ, ਜਿਥੋਂ ਪੁਲਿਸ ਨੇ ਗੋਲੀਆਂ ਦੇ 11 ਖਾਲੀ ਖੋਲ ਬਰਾਮਦ ਕੀਤੇ। ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਸੰਬੰਧ ਵਿਚ ਥਾਣਾ ਸਿਟੀ ਵਿਖੇ ਪੁਲਿਸ ਨੇ ਦੋਵਾਂ ਗਰੁੱਪਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਪਿੰਡ ਕੱਕਾ ਕੰਡਿਆਲਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਦੇ ਵਿਚਕਾਰ ਤਕਰਾਰਬਾਜੀ ਹੋਣ ਤੋਂ ਬਾਅਦ ਖਹਿਬਾਜੀ ਚੱਲ ਰਹੀ ਸੀ। ਬੀਤੀ ਦੇਰ ਰਾਤ ਨੂੰ ਬਿਕਰਮਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਆਪਣੇ ਆਪਣੇ ਸਾਥੀਆਂ ਸਮੇਤ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਪਹੁੰਚੇ, ਜਿਥੇ ਦੋਵਾਂ ਗਰੁੱਪਾਂ ਵਿਚਕਾਰ ਗੋਲੀ ਚੱਲੀ। ਇਸ ਗੋਲੀਬਾਰੀ ਵਿਚ ਜਗਨਦੀਪ ਸਿੰਘ ਵਾਸੀ ਮੁਗਲਚੱਕ ਦੇ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਦੋਵੇਂ ਗਰੁੱਪਾਂ ਦੇ ਮੈਂਬਰ ਮੌਕੇ ਤੋਂ ਫ਼ਰਾਰ ਹੋ ਗਏ। ਡੀ.ਐਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਗ੍ਹਾ ਤੋਂ 30 ਬੋਰ ਪਿਸਟਲ ਦੇ 11 ਖ਼ਾਲੀ ਖੋਲ੍ਹ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕਰਕੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੁੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ ਅਗਲੀ ਖ਼ਬਰ ਤੇਜ਼ ਹਨੇਰੀ ਝੱਖ਼ੜ ਅਤੇ ਮੀਂਹ ਨਾਲ ਝੁੱਗੀਆਂ ਝੌਂਪੜੀਆਂ ਦੀ ਹੋਈ ਵੱਡੀ ਤਬਾਹੀ
Ad Position 24