30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਲਵਿੰਦਰ ਡਿਆਲ ਵਲੋਂ ਹਲਕੇ ਅੰਦਰ ਅਕਾਲੀ ਦਲ ਦੀਆਂ ਨਿਯੁਕਤੀਆਂ ਲਈ ਹਾਈਕਮਾਨ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 14-06-2026
ਸ਼ਾਹਬਜ਼ਪੁਰ, 13 ਜੂਨ (ਪਰਦੀਪ ਬੇਗੇਪੁਰ)�ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੀਤੇ ਦਿਨੀਂ ਹਲਕਾ ਖਡੂਰ ਸਾਹਿਬ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ ਨਿਯੁਕਤ ਕੀਤੇ ਮਹਿਲ ਸਿੰਘ ਜੋਧਪੁਰ ਯੂਥ ਪ੍ਰਧਾਨ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਬੀ.ਸੀ. ਸੈੱਲ ਅਤੇ ਕਸ਼ਮੀਰ ਸਿੰਘ ਫਤਿਆਬਾਦ ਨੂੰ ਪ੍ਰਧਾਨ ਐਸ.ਸੀ. ਸੈੱਲ ਨੂੰ ਮਾਸਟਰ ਪਲਵਿੰਦਰ ਸਿੰਘ ਡਿਆਲ ਸੀਨੀਅਰ ਅਕਾਲੀ ਆਗੂ ਨੇ ਵਧਾਈ ਦਿੱਤੀ। ਇਨ੍ਹਾਂ ਨਿਯੁਕਤੀਆਂ ਲਈ ਮਾ. ਪਲਵਿੰਦਰ ਸਿੰਘ ਡਿਆਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐਸ.ਸੀ. ਵਿੰਗ, ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਬੀ.ਸੀ. ਵਿੰਗ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਬੀਬਾ ਰਮਨਦੀਪ ਕੌਰ ਸੇਰੋਂ ਹਲਕਾ ਇੰਚਾਰਜ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਹਰੇਕ ਵਰਗ ਦੇ ਨੁੰਮਾਇੰਦੇ ਨੂੰ ਬਣਦਾ ਮਾਣ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਅੰਦਰ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਯਕੀਨੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਪੱਟੀ ਅਮਨਦੀਪ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸਮੱਸਿਆਵਾਂ ਸ... ਅਗਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ
Ad Position 24