30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐੱਸ.ਡੀ.ਐੱਮ. ਪੱਟੀ ਅਮਨਦੀਪ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 14-06-2026
ਪੱਟੀ, 13 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)�ਪੰਜਾਬ ਸਰਕਾਰ ਵਲੋਂ ਗਠਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਸਾਰੇ ਹੀ ਵਪਾਰੀਆਂ ‘ਤੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਐਸ.ਡੀ.ਐਮ. ਪੱਟੀ ਅਮਨਦੀਪ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਜਲਦ ਕਰਨ ਦੀ ਹਦਾਇਤ ਕੀਤੀ ਗਈ। ਪੱਟੀ ਹਲਕੇ ਦੀ ਇਕਾਈ ਦੇ ਚੇਅਰਮੈਨ ਰਮਨ ਸਹਿਗਲ, ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਬਲਾਕ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਭੁੱਲਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਪੱਟੀ ਹਲਕੇ ਅਤੇ ਪੱਟੀ ਸ਼ਹਿਰ ਦੇ ਸਾਰੇ ਹੀ ਦੁਕਾਨਦਾਰਾਂ ਨੂੰ ਆਪੋ-ਆਪਣੀਆਂ ਤਕਲੀਫਾਂ ਤੋਂ ਚੇਅਰਮੈਨ ਤੇ ਅਫਸਰਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਗਿਆ ਤਾਂ ਜੋ ਸਰਕਾਰੀ ਅਧਿਕਾਰੀ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੱਢ ਸਕਣ। ਉਹਨਾਂ ਕਿਹਾ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਅੱਜ ਜਿਆਦਾਤਰ ਸਮਸਿਆਵਾਂ ਨਗਰ ਕੌਂਸਲ ਪੱਟੀ ਨਾਲ ਸਬੰਧਿਤ ਸਨ, ਜਿਸਦਾ ਨਗਰ ਕੌਂਸਲ ਪੱਟੀ ਦੇ ਕਾਰਜ ਸਾਧਕ ਅਫਸਰ ਧਰਮਪਾਲ ਸਿੰਘ ਨੇ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐੱਸ.ਡੀ.ਐੱਮ. ਪੱਟੀ ਅਮਨਦੀਪ ਨੇ ਕਿਹਾ ਕਿ ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਪਰ ਪੰਜਾਬ ਸਰਕਾਰ ਇਸ ਨੂੰ ਬਦਲਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਜਲਦ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਠਾਏ ਗਏ ਬਹੁਤੇ ਮਾਮਲੇ ਕਾਨੂੰਨ ਵਿਵਸਥਾ ਅਤੇ ਨਗਰ ਕੌਂਸਲ ਪੱਟੀ ਨਾਲ ਸਬੰਧਤ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਧਰਮਪਾਲ ਸਿੰਘ, ਅੰਗਰੇਜ਼ ਸਿੰਘ, ਭੁਪਿੰਦਰ ਸਿੰਘ ਨਾਪ ਤੋਲ ਇੰਸਪੈਕਟਰ, ਸ਼ਿਵਮ ਸੈਣੀ ਜੇ.ਈ. ਸੀਵਰੇਜ ਬੋਰਡ, ਰਾਜਬੀਰ ਸਿੰਘ ਐਸ.ਡੀ.�. ਬਿਜਲੀ ਵਿਭਾਗ, ਦਵਿੰਦਰ ਸਿੰਘ ਬੀ.ਡੀ.ਪੀ.�. ਦਫਤਰ ਪੱਟੀ, ਨਿਰਮਲ ਸਿੰਘ ਐਸ.ਡੀ.�.. ਹਰਮਨ ਪ੍ਰੀਤ ਸਿੰਘ ਲੇਬਰ ਇੰਸਪੈਕਟਰ, (ਆਪ) ਯੂਥ ਆਗੂ ਲਵਪ੍ਰੀਤ ਸਿੰਘ ਸਭਰਾ, ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ, ਕੌਂਸਲਰ ਹਰਜਿੰਦਰ ਸਿੰਘ ਪੱਪੂ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਗੌਰ ਵਰਿੰਦਰ ਸਿੰਘ ਹੈਪੀ, ਸੂਰਜ ਕੁਮਾਰ, ਚੰਦਨ ਅਰੋੜਾ, ਜਸਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਣਬੀਰ ਸਿੰਘ ਢੋਟਾ ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਹਲਕਾ ਬਾਬਾ ਬਕਾਲਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਲਵਿੰਦਰ ਡਿਆਲ ਵਲੋਂ ਹਲਕੇ ਅੰਦਰ ਅਕਾਲੀ ਦਲ ਦੀਆਂ ਨਿਯੁਕਤੀਆਂ ਲਈ ਹਾਈਕਮਾਨ ਦਾ ਧੰਨਵਾਦ
Ad Position 24