30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਦਦੇਹਰ ਸਾਹਿਬ ਨੂੰ ਭਾਰੀ ਨੁਕਸਾਨ

Ad Position 21
No active advertisement
ਅਜੀਤ ਡੈਸਕ 14-06-2026
ਤਰਨ ਤਾਰਨ, 13 ਜੂਨ ( ਹਰਿੰਦਰ ਸਿੰਘ)� ਬੀਤੇ ਦਿਨ ਆਏ ਤੇਜ਼ ਮੀਂਹ ਅਤੇ ਤੂਫ਼ਾਨੀ ਹਨੇਰੀ ਕਾਰਨ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਦਦੇਹਰ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਸਕੂਲ ਦੀ ਚਾਰਦੀਵਾਰੀ ਦੇ ਕੁਝ ਹਿੱਸੇ ਢਹਿ ਗਏ, ਜਿਸਦੇ ਨਤੀਜੇ ਵਜੋਂ ਅਕੈਡਮੀ ਵਿਚ ਸਥਾਪਿਤ ਸੋਲਰ ਪੈਨਲ ਵੀ ਨੁਕਸਾਨੇ ਗਏ। ਇਸ ਤੋਂ ਇਲਾਵਾ ਸਕੂਲ ਕੈਂਪਸ ਵਿਚ ਲੱਗੇ ਕਈ ਦਰੱਖਤ ਵੀ ਡਿੱਗ ਗਏ, ਜਿਸ ਕਾਰਨ ਸੰਸਥਾ ਦੀ ਸੰਪਤੀ ਨੂੰ ਕਾਫ਼ੀ ਆਰਥਿਕ ਨੁਕਸਾਨ ਹੋਇਆ ਹੈ। ਸਕੂਲ ਪ੍ਰਬੰਧਕਾਂ ਵਲੋਂ ਮੌਕੇ ਦਾ ਜਾਇਜ਼ਾ ਲੈ ਕੇ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਕੁਦਰਤੀ ਆਫ਼ਤ ਕਾਰਨ ਅਕੈਡਮੀ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੰਪਤੀ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਕੈਡਮੀ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਨੁਕਸਾਨੇ ਗਏ ਹਿੱਸਿਆਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਮੀਂਹ ਅਤੇ ਭਾਰੀ ਬਰਸਾਤ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਹੋਇਆ ਵੱਡਾ ਨੁਕਸਾਨ�-ਹਰਜੀਤ ਸਿੰਘ ਸੰਧੂ ਅਗਲੀ ਖ਼ਬਰ ਰਣਬੀਰ ਸਿੰਘ ਢੋਟਾ ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਹਲਕਾ ਬਾਬਾ ਬਕਾਲਾ ਦੇ ਪ੍ਰਧਾਨ ਨਿਯੁਕਤ
Ad Position 24