09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ 420 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 17 ਨੂੰ ਸਜਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 15-06-2026

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)—ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 420 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਪੰਜ ਪਿਆਰੇ ਨਿਸ਼ਕਾਮ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ 17 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਇਕ ਮਹਾਨ ਸ਼ਹੀਦੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਸੰਬੰਧ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਵਿਚ ਪਹੁੰਚੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸਵੇਰੇ 8 ਵਜੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਰਵਾਨਾ ਹੋਵੇਗਾ, ਜਿਥੋਂ ਇਹ ਨਗਰ ਕੀਰਤਨ ਮੁਹੱਲਾ ਜਸਵੰਤ ਸਿੰਘ, ਗੁਰਦੁਆਰਾ ਬੀਬੀ ਭਾਨੀ ਜੀ, ਗੁਰਦੁਆਰਾ ਭਗਤ ਨਾਮਦੇਵ ਜੀ, ਗੁਰਦੁਆਰਾ ਗੁਰੂ ਕਾ ਖੂਹ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ, ਸੱਚਖੰਡ ਰੋਡ, ਪੁਰਾਣੀ ਕਚਹਿਰੀ ਰੋਡ, ਥਾਣਾ ਸਦਰ, ਡੇਰਾ ਬਾਬਾ ਜਗਤਾਰ ਸਿੰਘ ਗੋਇੰਦਵਾਲ ਸਾਹਿਬ ਰੋਡ, ਜੰਡਿਆਲਾ ਬਾਈਪਾਸ ਚੌਂਕ, ਫੋਕਲ ਪੁਆਇੰਟ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰੇਲਵੇ ਰੋਡ, ਚਾਰ ਖੰਭਾ ਚੌਂਕ, ਬੋਹੜੀ ਚੌਂਕ, ਕਾਜੀਕੋਟ ਰੋਡ ਨਿੱਕਾ, ਅੰਮ੍ਰਿਤਸਰ ਬਾਈਪਾਸ ਅਤੇ ਗੁਰਦੁਆਰਾ ਲਕੀਰ ਸਾਹਿਬ ਤੋਂ ਹੋ ਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸਮਾਪਤ ਹੋਵੇਗਾ। ਇਸ ਮੀਟਿੰਗ ਵਿਚ ਸ਼ਹਿਰ ਦੀਆਂ ਸਮੁੱਚੀਆਂ ਸਭਾ ਸੁਸਾਇਟੀਆਂ ਦੇ ਨੁੁੰਮਾਇੰਦੇ ਮੌਜੂਦ ਸਨ। ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਵਾਹਨਾਂ ਦਾ ਪ੍ਰਬੰਧ, ਪੜ੍ਹਾਵਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਪ੍ਰਸ਼ਾਦਿ, ਗੁਰੂ ਕੇ ਲੰਗਰ ਆਦਿ ਲਈ ਸਿੰਘ ਸੰਸਥਾਵਾਂ ਤੋਂ ਸੁਝਾਅ ਲਏ ਗਏ। ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਦੇ ਨਾਲ ਨਾਲ ਬਾਹਰੀ ਹਿੱਸਿਆਂ ਵਿਚ ਵੀ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ। ਉਨ੍ਹਾਂ ਦੱਸਿਆ ਕਿ 17 ਜੂਨ ਨੂੰ ਹੀ ਸ਼ਾਮੀ ਪੰਜ ਵਜੇ ਤੋਂ ਰਾਤ 10 ਵਜੇ ਤੱਕ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਕਵੀ ਦਰਬਾਰ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪ੍ਰਸਿੱਧ ਰਾਗੀ, ਢਾਡੀ ਅਤੇ ਕੀਤਰਨੀ ਜਥੇ ਪਹੁੰਚ ਕੇ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਉਣਗੇ। ਇਸ ਮੌਕੇ ਗੁਰਿੰਦਰ ਸਿੰਘ ਲੋਹੇ ਵਾਲੇ, ਪ੍ਰਚਾਰਕ ਲਖਮੀਰ ਸਿੰਘ ਕੱਕਾ ਕੰਡਿਆਲਾ, ਕਥਾਵਾਚਕ ਹੀਰਾ ਸਿੰਘ, ਸਾਹਿਬ ਸਿੰਘ, ਹਰਜਿੰਦਰ ਸਿੰਘ ਹਰੀ, ਜਤਿੰਦਰ ਸਿੰਘ ਨਾਗਪਾਲ, ਹਰਪ੍ਰੀਤ ਸਿੰਘ ਹੈਪੀ, ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਲਖਬੀਰ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ ਗੋਰਖਾ, ਸਰਬਜੀਤ ਸਿੰਘ, ਟਹਿਲ ਸਿੰਘ, ਜਗਮੋਹਨ ਸਿੰਘ, ਨਿਰਵੈਲ ਸਿੰਘ, ਦਲੀਪ ਸਿੰਘ, ਲੱਖਾ ਸਿੰਘ, ਤਲਵਿੰਦਰ ਸਿੰਘ, ਤਰਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਨੁੰਮਾਇੰਦੇ ਮੌਜੂਦ ਸਨ।

 

Ad Position 22
No active advertisement
ਪਿਛਲੀ ਖ਼ਬਰ ਭੱਕੂ ਮਾਜਰਾ ਪਿੰਡ ਦਾ ਨੌਜਵਾਨ ਹਵਾਈ ਫ਼ੌਜ ਵਿਚ ਬਣਿਆ ਪਾਇਲਟ ਅਗਲੀ ਖ਼ਬਰ ਨੰਗਲ ’ਚ ਹੋਈ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਅਸ਼ਵਾਸਨ ਕਮੇਟੀ ਦੀ ਅਹਿੰਮ ਮੀਟਿੰਗ
Ad Position 24