15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਿਜਲੀ ਕਾਮਿਆਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਖ਼ਿਲਾਫ਼ ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ

Ad Position 21
No active advertisement
ਅਜੀਤ ਡੈਸਕ 16-06-2026
ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)�ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਮਿਹਨਤਕਸ਼ ਜਮਾਤ ਦਾ ਪੱਖ ਪੂਰਨ ਵਾਲੇ 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 1 ਅਪ੍ਰੈਲ ਤੋਂ ਦੇਸ਼ ਵਿਚ ਚਾਰ ਲੇਬਰ ਕੋਡ ਲਾਗੂ ਕਰਨ ਦੇ ਖਿਲਾਫ਼ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਅਜ਼ਾਦ ਫੈਡਰੇਸ਼ਨਾਂ, ਐਸੋਸੀਏਸ਼ਨਾਂ ਦੇ ਸਾਂਝੇ ਦੇਸ਼ ਵਿਆਪੀ ਸੱਦੇ ‘ਤੇ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਧੜੇ ਵਿਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਪਾਵਰਕਾਮ ਦੇ ਸਥਾਨਕ ਸਰਕਲ ਦਫਤਰ ਦੇ ਗੇਟ ‘ਤੇ ਇਕੱਤਰ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਜੋਰਦਾਰ ਪਿੱਟ ਸਿਆਪਾ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ , ਗੁਰਭੇਜ ਸਿੰਘ ਢਿੱਲੋਂ ,ਹਰਦੇਵ ਸਿੰਘ ਨਾਗੋਕੇ, ਸਰਕਲ ਆਗੂ ਕੁਲਵਿੰਦਰ ਸਿੰਘ ਬਾਗੜੀਆਂ, ਪੂਰਨ ਦਾਸ, ਲਖਬੀਰ ਸਿੰਘ ਰੈਸੀਆਣਾ, ਧਰਮਵੀਰ ਸਿੰਘ ਪੱਟੀ, ਰਣਜੀਤ ਸਿੰਘ, ਸਰਕਲ ਸੁਪ੍ਰਡੈਂਟ ਕਵਲਜੀਤ ਕੌਰ, ਰੋਡਵੇਜ਼ ਕਾਮਿਆਂ ਦੇ ਆਗੂ ਅਜਮੇਰ ਸਿੰਘ ਕੱਲਾ, ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੇ ਆਗੂ ਸਵਰਨ ਸਿੰਘ ਕੁਹਾੜਕਾ, ਕੁੱਲ ਹਿੰਦ ਕਿਸਾਨ ਸਭਾ 1936 ਦੇ ਆਗੂ ਕਾ. ਦਵਿੰਦਰ ਸੋਹਲ ਨੇ ਕਿਹਾ ਕਿ ਦੇਸ਼ ਅਜ਼ਾਦ ਹੋਣ ਤੋਂ ਬਾਅਦ ਟਰੇਡ ਯੂਨੀਅਨਾਂ ਵਲੋਂ ਵੱਡੇ ਅੰਦੋਲਨ ਕਰਕੇ ਜੋ ਹੱਕ ਹਕੂਕ ਪ੍ਰਾਪਤ ਕੀਤੇ ਸਨ । ਉਨ੍ਹਾਂ ਨੂੰ ਮੋਦੀ ਸਰਕਾਰ ਨੇ ਖਤਮ ਕਰਕੇ ਮੁਲਾਜ਼ਮ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ 1 ਅਪਰੈਲ ਤੋਂ ਦੇਸ਼ ਵਿਚ ਲਾਗੂ ਕਰਕੇ ਮਿਹਨਤਕਸ਼ ਜਮਾਤ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਜਿਸ ਨੂੰ ਦੇਸ਼ ਦੀ ਸਮੁੱਚੀ ਮਿਹਨਤਕਸ਼ ਜਮਾਤ ਕਾਲੇ ਦਿਨ ਦੇ ਤੌਰ ‘ਤੇ ਯਾਦ ਰੱਖੇਗੀ । ਆਗੂਆਂ ਨੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ ‘ਤੇ 10 ਅਪਰੈਲ ਨੂੰ ਮੁੱਖ ਦਫਤਰ ਪਟਿਆਲਾ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਜੋਰਦਾਰ ਤਿਆਰੀਆਂ ਕਰਨ ਦਾ ਹਾਜ਼ਰੀਨ ਨੂੰ ਸੱਦਾ ਦਿੱਤਾ। ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਪੇਸ਼ ਕੀਤੇ ਹਲਫਨਾਮੇ ਦੀ ਜੋਰਦਾਰ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਸਬੰਧੀ ਅਪਣਾਏ ਜਾ ਰਹੇ ਰੁੱਖੇ ਰਵੱਈਏ ਖਿਲਾਫ਼ ਸਾਰੇ ਵਰਗਾਂ ਨੂੰ ਇਕੱਠਿਆਂ ਅਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੱਟੀ ਕੋਰਟ ਕੰਪਲੈਕਸ ’ਚ ਤਾਇਨਾਤ ਏ.ਐੱਸ. ਆਈ. ਦੇ ਵੱਜੀ ਗੋਲੀ, ਹਾਲਤ ਨਾਜ਼ੁਕ ਅਗਲੀ ਖ਼ਬਰ ਐਡਵੋਕੇਟ ਬਰੂਨੋ ਧਵਨ ਖ਼ਿਲਾਫ਼ ਮਾਮਲਾ ਦਰਜ
Ad Position 24