15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੱਟੀ ਕੋਰਟ ਕੰਪਲੈਕਸ ’ਚ ਤਾਇਨਾਤ ਏ.ਐੱਸ. ਆਈ. ਦੇ ਵੱਜੀ ਗੋਲੀ, ਹਾਲਤ ਨਾਜ਼ੁਕ

Ad Position 21
No active advertisement
ਅਜੀਤ ਡੈਸਕ 16-06-2026
ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਦੇ ਕੋਰਟ ਕੰਪਲੈਕਸ ਵਿਖੇ ਗਾਰਦ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਏ. ਐੱਸ. ਆਈ. ਗੁਰਮੀਤ ਸਿੰਘ ਦੇ ਗੋਲੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਮੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਪੱਟੀ ਕੋਰਟ ਕੰਪਲੈਕਸ ਵਿਖੇ ਗਾਰਦ ਡਿਊਟੀ ਨਿਭਾ ਰਹੇ ਸਨ। ਸੋਮਵਾਰ ਨੂੰ ਡਿਊਟੀ ਦੌਰਾਨ ਉਸ ਦੇ ਗੋਲੀ ਵੱਜ ਗਈ ਤੇ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ । ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਸਹੁਰਾ ਪਰਿਵਾਰ ਨੇ ਪਿਲਾਈ ਜ਼ਹਿਰੀਲੀ ਚੀਜ਼, ਵਿਆਹੁਤਾ ਦੀ ਮੌਤ ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਖ਼ਿਲਾਫ਼ ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ
Ad Position 24