ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਸਹੁਰਾ ਪਰਿਵਾਰ ਵਲੋਂ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਨੂੰ ਜ਼ਹਿਰੀਲੀ ਚੀਜ ਪਿਆ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਸਰਬਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਸਰਾਏ ਤਲਵੰਡੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁ ਉਸਦੀ ਲੜਕੀ ਦਮਨਪ੍ਰੀਤ ਕੋਰ ਪਤਨੀ ਬਲਰਾਜ ਸਿੰਘ ਵਾਸੀ ਭੈਣੀ ਸਿੱਧਵਾ (32) ਸਾਲ ਦਾ 2 ਸਾਲ ਪਹਿਲਾ ਵਿਆਹ ਹੋਇਆ ਸੀ ਉਸਦਾ ਪਤੀ ਬਲਰਾਜ ਸਿੰਘ ਗੁਜਰਾਤ ਵਿਖੇ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਸੀ ਜਿਸਦੀ ਗੈਰ ਹਾਜ਼ਰੀ ਵਿਚ ਉਸਦਾ ਸਹੁਰਾ ਪਰਿਵਾਰ ਲੜਕੀ ਨੂੰ ਦਾਜ ਲੈ ਕੇ ਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸੀ। 13 ਜੂਨ ਦੀ ਰਾਤ 11 ਵਜੇ ਉਸਨੂੰ ਪਤਾ ਲੱਗਾ ਕੇ ਲੜਕੀ ਦੇ ਸਹੁਰੇ ਪਰਿਵਾਰ ਨੇ ਲੜਕੀ ਨੂੰ ਕੋਈ ਜਹਿਰਲੀ ਚੀਜ਼ ਧੱਕੇ ਨਾਲ ਪਲਾ ਦਿੱਤੀ ਹੈ, ਜਿਸ ਕਾਰਨ ਦੀ ਲੜਕੀ ਦੀ ਗੁਰੁ ਰਾਮਦਾਸ ਹਸਪਤਾਲ ਅੰਮ੍ਰਿਤਸਰ (ਵੱਲਾ) ਵਿਖੇ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮਨਜੀਤ ਕੌਰ ਪਤਨੀ ਸੁੱਚਾ ਸਿੰਘ, ਸੁੱਚਾ ਸਿੰਘ, ਹਰਪ੍ਰੀਤ ਕੌਰ ਪੁੱਤਰੀ ਸੁੱਚਾ ਸਿੰਘ, ਵਿਸ਼ਾਲ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਭੈਣੀ ਸਿੱਧਵਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਸ਼ੁਰੂ ਕਰ ਦਿੱਤੀ ਹੈ।