15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪਿੰਡ ਝਾਮਕਾ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 16-06-2026
ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਪਿੰਡ ਝਾਮਕਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਗੁਰਦੇਵ ਸਿੰਘ ਸੰਧੂ ਵਲੋਂ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਆਗੂ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਗ੍ਰਾਫ਼ ਦਿਨੋਂ ਦਿਨ ਵੱਧ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਖਾਸ ਕਰਕੇ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣੇਗੀ ਕਿਉਂਕਿ ਲੋਕਾਂ ਦਾ ਮੋਹ ਹੁਣ ਰਵਾਇਤੀ ਪਾਰਟੀਆਂ ਤੋ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਪੰਜਾਬ ਦੇ ਮੁੱਦਿਆਂ ਜਾਂ ਹੱਕਾਂ ਦੀ ਗੱਲ ਕਰਦਾ ਹੈ ਤਾਂ ਸਰਕਾਰ ਉਸ ਆਵਾਜ਼ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲਦੀ ਹੈ, ਜਿਸ ਤਰ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖਾਲਸਾ ਵਹੀਰ ਕੱਢੀ ਤਾਂ ਸਰਕਾਰ ਨੂੰ ਹੱਥਾਂ ਪੈਰਾਂ ਦੇ ਪੈ ਗਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ ਜੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਪਰ ਫਿਰ ਵੀ ਪਾਰਲੀਮੈਂਟ ਚੋਣਾਂ ਵਿਚ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਲੀਡ ਨਾਲ ਜਿਤਾ ਕੇ ਸਾਬਿਤ ਕਰ ਦਿੱਤਾ ਕਿ ਲੋਕ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ। ਇਸ ਮੌਕੇ ਕੁਲਵਿੰਦਰ ਕੌਰ, ਰਜਵੰਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਬਲਜਿੰਦਰ ਕੌਰ, ਰਾਜਬੀਰ ਕੌਰ, ਪਲਵਿੰਦਰ ਕੌਰ, ਸਿਮਰਨ ਕੌਰ, ਭਾਈ ਗੁਰਬਿੰਦਰ ਸਿੰਘ, ਭਾਈ ਰਾਜਵਿੰਦਰ ਸਿੰਘ, ਭਾਈ ਜਗੀਰ ਸਿੰਘ, ਜੈਮਲ ਸਿੰਘ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ, ਹਰਭਜਨ ਸਿੰਘ, ਗੁਰਭੇਜ ਸਿੰਘ, ਜੱਸਾ ਸਿੰਘ, ਜਸਪਾਲ ਸਿੰਘ, ਵੀਰ ਸਿੰਘ, ਪ੍ਰਕਾਰ ਕੌਰ, ਜਸਬੀਰ ਕੌਰ, ਦਰਸ਼ਨ ਕੌਰ, ਬਲਵਿੰਦਰ ਕੌਰ, ਕੁਲਵੰਤ ਕੌਰ ਆਦਿ ਦਾ ਸਨਮਾਨ ਕੀਤਾ ਗਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਪਾਰਟੀ ਵਿਚ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਵਿਆਹੁਤਾ ਨੂੰ ਸਹੁਰਾ ਪਰਿਵਾਰ ਨੇ ਪਿਲਾਈ ਜ਼ਹਿਰੀਲੀ ਚੀਜ਼, ਵਿਆਹੁਤਾ ਦੀ ਮੌਤ
Ad Position 24