15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 16-06-2026
ਝਬਾਲ, 15 ਜੂਨ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹਾੜ੍ਹ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਗੁਰ ਸ਼ਬਦ ਦੀ ਕਥਾ ਵੀਚਾਰ ਕੀਤੀ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਕਿਹਾ। ਦੂਰ ਦੁਰਾਂਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਪਵਿੱਤਰ ਦਿਹਾੜੇ ‘ਤੇ ਮੀਰੀ ਪੀਰੀ ਹਾਲ ਵਿਖੇ ਪੰਜਾਂ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਮੌਕੇ ਅੰਮ੍ਰਿਤ ਦੇ ਬਾਟੇ ਵਿਚੋਂ 21 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਧਾਰਮਿਕ ਸਭਾ ਸੁਸਾਇਟੀਾਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਗਏ। ਇਸ ਮੌਕੇ ਮੈਨੇਜ਼ਰ ਧਰਵਿੰਦਰ ਸਿੰਘ, ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਅਕਾਊਂਟੈਂਟ ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਨਿਰਮਲ ਸਿੰਘ ਨਾਰਲੀ ,ਗੁਰਜੀਤ ਸਿੰਘ ਪੰਜਵੜ੍ਹ, ਕਾਬਲ ਸਿੰਘ, ਖਜ਼ਾਨਾਚੀ ਜਗਜੀਤ ਸਿੰਘ ਤੇ ਗੁਰਭਾਗ ਸਿੰਘ ਗੰਡੀਵਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸਦਭਾਵਨਾ ਦਲ ਨੇ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਅਗਲੀ ਖ਼ਬਰ ਪਿੰਡ ਝਾਮਕਾ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਹੋਏ ਸ਼ਾਮਿਲ
Ad Position 24