ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ)�ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਖਡੂਰ ਸਾਹਿਬ ਦੇ ਨਵ ਨਿਯੁਕਤ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਤੇ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਵਲੋਂ ਮਨਜੀਤ ਕੌਰ ਡਿਆਲ ਪਤਨੀ ਮਾਸਟਰ ਪਲਵਿੰਦਰ ਸਿੰਘ ਡਿਆਲ ਸੀਨੀਅਰ ਅਕਾਲੀ ਆਗੂ ਨੂੰ ਹਲਕਾ ਖਡੂਰ ਸਾਹਿਬ ਦੇ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕੇ ਦੀਆਂ �ਰਤਾਂ ਵਿਚ ਭਾਰੀ ਉਤਸ਼ਾਹ ਹੈ ਤੇ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਆਪਣੀ ਨਿਯੁਕਤੀ ‘ਤੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਧੰਨਵਾਦ ਕਰਦੇ ਹੋਏ ਬੀਬਾ ਮਨਜੀਤ ਕੌਰ ਡਿਆਲ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਤੇ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ ਤੇ �ਰਤਾਂ ਨੂੰ ਆ ਰਹੀਆ ਸਮੱਸਿਆਵਾਂ ਨੂੰ ਹਾਈ ਕਮਾਂਡ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਹੱਲ ਕਰਨ ਲਈ ਨਵੀਆਂ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਉਨ੍ਹਾਂ ਦਾ ਸਿਰੋਪਾ� ਨਾਲ ਸਨਮਾਨ ਕੀਤਾ ਗਿਆ।