ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੰਗਤਾਂ ਵਲੋਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਬੈਠ ਕੇ ਗੁਰਬਾਣੀ ਸਰਵਣ ਕੀਤੀ। ਇਸ ਮੌਕੇ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਮੰਜੀ ਹਾਲ ਵਿਖੇ ਦੀਵਾਨ ਸਜਾਏ ਗਏ, ਜਿਥੇ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ, ਕਥਾਵਾਚਕ, ਜਿਨ੍ਹਾਂ ਵਿਚ ਭਾਈ ਹੀਰਾ ਸਿੰਘ ਕਥਾਵਾਚਕ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਗੁਰਬਚਨ ਸਿੰਘ ਕਲਸੀ, ਨੌਸ਼ੇਵਰਜੀਤ ਸਿੰਘ, ਸ੍ਰੀ ਗੁਰੂ ਅਰਜਨ ਦੇਵ ਕੀਰਤਨੀ ਜਥਾ ਬੀਬੀਆਂ, ਬਾਬਾ ਬੁੱਢਾ ਸਾਹਿਬ ਕੀਰਤਨੀ ਜਥਾ ਬੀਬੀਆਂ, ਮਾਤਾ ਗੰਗਾ ਕੀਰਤਨੀ ਜਥਾ ਬੀਬੀਆਂ, ਭਾਈ ਲਵਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਨਿਸ਼ਾਨ ਸਿੰਘ ਤਰਨ ਤਾਰਨ ਵਾਲੇ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਕਵੀਸ਼ਰੀ ਲਖਵਿੰਦਰ ਸਿੰਘ ਦਰਦੀ ਕਵੀਸ਼ਰੀ ਜਥਾ, ਭਾਈ ਹੀਰਾ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਸੰਦੀਪ ਸਿੰਘ, ਮਨਦੀਪ ਸਿੰਘ, ਬੀਬੀ ਸੁਪ੍ਰੀਤ ਕੌਰ ਕੀਰਤਨੀ ਜਥਾ, ਭਾਈ ਸਤਪਾਲ ਸਿੰਘ ਐੱਮ. ਏ. ਢਾਡੀ ਜਥਾ, ਭਾਈ ਗੁਰਚਰਨ ਸਿੰਘ ਹੈਪੀ, ਭਾਈ ਅੰਮ੍ਰਿਤਪਾਲ ਸਿੰਘ ਢਪੱਈ ਕੀਰਤਨੀ ਜਥਾ, ਭਾਈ ਲਵਦੀਪ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ ਵਾਲੇ, ਭਾਈ ਰਜਿੰਦਰ ਸਿੰਘ ਰਾਗੀ ਕੀਰਤਨੀ ਜਥਾ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥਿਆਂ ਤੇ ਰਾਗੀ, ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸਮੁੱਚੇ ਨਗਰ ਤਰਨ ਤਾਰਨ ਵਿਚ ਆਈ ਸੰਗਤ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ�ਵੱਖ ਪਕਵਾਨਾਂ ਦੇ ਲੰਗਰ ਵੱਖ ਵੱਖ ਸਿੰਘ ਸਭਾ ਸੁਸਾਇਟੀਆਂ ਵਲੋਂ ਲਗਾਏ ਗਏ। ਸ੍ਰੀ ਦਰਬਾਰ ਸਾਹਿਬ ਅੰਦਰ ਪ੍ਰਕਰਮਾ ‘ਚ ਵੀ ਸੰਗਤਾਂ ਵਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਦੀਵਾਨ ਹਾਲ ਵਿਖੇ ਦੀਵਾਨ ਦੇਰ ਰਾਤ ਤੱਕ ਚੱਲੇ, ਜਿੱਥੇ ਸੰਗਤ ਵੱਧ ਚੜ੍ਹ ਕੇ ਨਤਮਸਤਕ ਹੋਈਆਂ ਅਤੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਨੇ ਜਿਥੇ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਦਾ ਸਨਮਾਨ ਕੀਤਾ, ਉਥੇ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਭਗਵੰਤ ਸਿੰਘ ਕਾਹਲਵਾਂ ਅਡੀਸ਼ਨਲ ਮੈਨੇਜ਼ਰ, ਦਿਲਬਾਗ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਖਜਾਨਚੀ, ਰਣਜੀਤ ਸਿੰਘ ਰਿਕਾਰਡ ਕੀਪਰ ਤੋਂ ਇਲਾਵਾ ਵੱਖ ਵੱਖ ਸਭਾ ਸੁਸਾਇਟੀਆਂ ਦੇ ਨੁੰਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ।