ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥ ਪ੍ਰਸਿੱਧ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਅਜ਼ੀਜ਼ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਭਾਈ ਭੂਪ ਸਿੰਘ ਜੀ ਪਿੰਡ ਬਾਹਮਣੀਵਾਲਾ ਵਿਖੇ 10 ਰੋਜ਼ਾ ਜੀਵਨ ਜੁਗਤਿ ਸਮਰ ਕੈਂਪ ਲਗਾਇਆ ਗਿਆ, ਜਿਸ ‘ਤੇ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਮਨਾਉਂਦਿਆਂ ਬੱਚਿਆਂ ਦੇ ਦਸਤਾਰ ਦੁਮਾਲਾ, ਪੇਂਟਿੰਗ ਅਤੇ ਲਿਖਤੀ ਮੁਕਾਬਲੇ ਕਰਵਾਏ ਗਏ। ਹਰੇਕ ਮੁਕਾਬਲੇ ਵਿਚ ਦੋ-ਦੋ ਗਰੁੱਪ ਬਣਾਏ ਗਏ। ਤਮਾਮ ਮੁਕਾਬਲਿਆਂ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਤੇ ਅੰਮ੍ਰਿਤ ਵੇਲੇ ਗੁਰਬਾਣੀ ਦਾ ਜਾਪ ਕਰਨ ਵਾਲੇ ਬੱਚਿਆਂ ਨੂੰ ਸ਼ੀਲਡਾਂ, ਧਾਰਮਿਕ ਸਾਹਿਤ ਅਤੇ ਕੁਲਦੀਪ ਸਿੰਘ ਕੇਪੀ ਗਿੱਲ ਅਤੇ ਸੁਖਬੀਰ ਸਿੰਘ ਪੱਟੀ ਵਲੋਂ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਹਰ ਰੋਜ਼ ਕੈਂਪ ਵਿਚ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਧਾਰਮਿਕ ਸਾਹਿਤ ਅਤੇ ਨਗਦ ਰਾਸ਼ੀ ਨਾਲ ਹੌਂਸਲਾ ਅਫਜਾਈ ਕੀਤੀ ਗਈ। ਬਾਕੀ ਸਾਰਿਆਂ ਬੱਚਿਆਂ ਨੂੰ ਮੈਡਲ ਦੇ ਕੇ ਨਿਵਾਜਿਆ ਗਿਆ। ਸੁਸਾਇਟੀ ਵਲੋਂ ਇਸ ਮੁਕਾਬਲੇ ਵਿਚ ਉਚੇਚੇ ਤੌਰ ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਦਸਤਾਰ ਕੋਚ ਆਕਾਸ਼ਦੀਪ ਸਿੰਘ, ਵਜੀਰ ਸਿੰਘ ਆਸਲ, ਗਗਨਦੀਪ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ, ਉਸ ਦੇ ਕਾਰਨ, ਜਿੰਦਗੀ ਦੀ ਸਫਲਤਾ ਅਤੇ ਸੁਸਾਇਟੀ ਦੇ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ ਸਾਂਝੇ ਕੀਤੇ। 8 ਜੂਨ ਤੋਂ ਸ਼ੁਰੂ ਹੋਏ ਇਸ ਕੈਂਪ ਵਿਚ ਵੱਖ-ਵੱਖ ਬੁਲਾਰਿਆਂ ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਅਵਤਾਰ ਸਿੰਘ ਹੈਡ ਗ੍ਰੰਥੀ, ਭਾਈ ਸੁਖਬੀਰ ਸਿੰਘ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ, ਪ੍ਰੋਫੈਸਰ ਗੁਰਸੇਵਕ ਸਿੰਘ ਬੋਪਾਰਾਏ, ਭਾਈ ਨਿਸ਼ਾਨ ਸਿੰਘ ਮਰਗਿੰਦਪੁਰਾ, ਭਾਈ ਜਗਜੀਤ ਸਿੰਘ ਜੱਲੋਕੇ, ਭਾਈ ਜੱਸਾ ਸਿੰਘ ਮਨਿਹਾਲਾ, ਭਾਈ ਸੁਖਚੈਨ ਸਿੰਘ ਬੈਠੇ ਭੈਣੀ, ਗੁਰਬੀਰ ਕੌਰ ਅਤੇ ਰਜਿੰਦਰ ਕੌਰ ਨੇ ਗੁਰੂ ਅਰਜਨ ਸਾਹਿਬ ਜੀ ਦੇ ਸਮੁੱਚੇ ਜੀਵਨ ਬਾਬਤ ਇਤਿਹਾਸ ਸਾਂਝਾ ਕੀਤਾ। ਇਸਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ, ਬੀਬੀ ਪਰਮਜੀਤ ਕੌਰ, ਡਾਕਟਰ ਨਿਸ਼ਾਨ ਸਿੰਘ ਮਾਣੋਚਾਹਲ, ਭਾਈ ਸੁਰਜੀਤ ਸਿੰਘ ਭੁੱਚਰ, ਸਰਪੰਚ ਰਣਜੀਤ ਸਿੰਘ, ਭਾਈ ਸਲਵਿੰਦਰ ਸਿੰਘ ਫੌਜੀ, ਭਾਈ ਸੁਖਬੀਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਵਲੋਂ ਬੱਚਿਆਂ ਦੇ ਖਾਣ-ਪੀਣ ਲਈ ਲੋੜੀਦੀਆਂ ਵਸਤੂਆਂ ਦੀਆਂ ਹਰ ਰੋਜ਼ ਸੇਵਾਵਾਂ ਕੀਤੀਆਂ ਜਾਂਦੀਆਂ ਰਹੀਆਂ। ਇਸ ਮੌਕੇ ਸਿੱਖ ਜਗਤ ਦੇ ਨਾਮਵਰ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਅਜ਼ੀਜ਼ ਅਮਰੀਕਾ ਵਾਲਿਆਂ ਵਲੋਂ ਗੱਲਬਾਤ ਦੌਰਾਨ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਪਹਿਲਾਂ ਵਾਂਗ ਹੀ ਹਰੇਕ ਪ੍ਰਕਾਰ ਦਾ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ। ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਸਰਬ ਕਲਿਆਣ ਸਤਨਾਮ ਟਰਸਟ ਤੇ ਅਧਿਆਪਕ ਗੁਰਬੀਰ ਕੌਰ , ਉਨ੍ਹਾਂ ਦੇ ਸਹਾਇਕ ਮੈਡਮ ਰਜਿੰਦਰ ਕੌਰ, ਤਰਸੇਮ ਸਿੰਘ, ਕੁਲਦੀਪ ਸਿੰਘ ਕੇਪੀ ਵਲੋਂ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਿਚ ਆਪਣਾ ਯੋਗਦਾਨ ਪਾਇਆ ਗਿਆ ਜਿਨਾਂ ਦਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਦਸਤਾਰ ਕੋਚ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਭਿੱਖੀਵਿੰਡ ਤੇ ਰਣਬੀਰ ਸਿੰਘ ਵੀਰਮ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਿਯੋਗੀ ਸੱਜਣਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅੱਜ �ਜੋਕੇ ਸਮੇਂ ਅੰਦਰ ਸਾਨੂੰ ਗੁਰਦੁਆਰਾ ਸਾਹਿਬਾਨ ਦੇ ਅੰਦਰ ਕਰਵਾਏ ਜਾਣ ਵਾਲੇ ਸਲਾਨਾ ਸਮਾਗਮਾਂ ਦੀ ਰੂਪ ਰੇਖਾ ਨੂੰ ਬਦਲ ਕੇ ਆਪਣੀ ਆਉਣ ਵਾਲੀ ਪਨੀਰੀ ਨੂੰ ਜੋੜਨ ਦੇ ਲਈ ਉਪਰਾਲੇ ਕਰਨ ਦੀ ਲੋੜ ਹੈ। ਪ੍ਰੋਗਰਾਮ ਵਿਚ ਜਰਮਨ ਤੋਂ ਉਚੇਚੇ ਤੌਰ ਤੇ ਭਾਈ ਗੁਰਜੰਟ ਸਿੰਘ ਬ੍ਰਹਮਪੁਰਾ ਅਤੇ ਭਾਈ ਗੁਰਜਿੰਦਰ ਸਿੰਘ ਜੀ ਚੰਬਾ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ। ਮੁਕਾਬਲਿਆਂ ਵਿਚ ਪਹੁੰਚੀਆਂ ਹੋਈਆਂ ਤਮਾਮ ਸ਼ਖਸ਼ੀਅਤਾਂ ਦਾ ਗੁਰੂ ਦੀ ਬਖਸ਼ਿਸ਼ ਸਿਰਪਾ� ਅਤੇ ਸ਼ੀਲਡਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਦਲਜੀਤ ਸਿੰਘ, ਮਨਜੋਤ ਸਿੰਘ ਠੱਕਰਪੁਰਾ, ਸਰਬਜੋਤ ਸਿੰਘ ਕੈਰੋਂ, ਗੁਰਕੀਰਤ ਸਿੰਘ ਨੱਥੂਚੱਕ ਅਤੇ ਜੱਸਾ ਸਿੰਘ ਮਨਿਹਾਲਾ ਦੇ ਕਵੀਸ਼ਰੀ ਜਥੇ ਵਲੋਂ ਜੋਸ਼ ਭਰਪੂਰ ਕਵਿਤਾਵਾਂ ਕਵੀਸ਼ਰੀ ਦੇ ਰੂਪ ਵਿਚ ਪੇਸ਼ ਕੀਤੀਆਂ ਗਈਆਂ। ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਈ ਗਏ ਗੁਰੂ ਕੇ ਲੰਗਰ ਅਤੇ ਠੰਢੇ-ਮਿੱਠੇ ਜਲ ਦਾ ਸੰਗਤਾਂ ਨੇ ਭਰਪੂਰਨ ਆਨੰਦ ਮਾਣਿਆ।