12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿੰਡ ਜਲਾਲਾਬਾਦ ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 19-06-2026
ਮੀਆਂਵਿੰਡ, 18 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਜਲਾਲਾਬਾਦ ਤੋਂ ਕਈ ਪਰਿਵਾਰ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਜਿੰਨ੍ਹਾਂ ਨੂੰ ਜਲਾਲਉਸਮਾ ਵਲੋਂ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਜਨਤਾ ਨੂੰ ਸੁੱਖ ਸਹੂਲਤਾਂ ਦੇ ਸਕਦੀ ਹੈ। ਜਿਸ ਕਰਕੇ ਲੋਕ ਆਏ ਦਿਨ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਜਲਾਲਉਸਮਾ ਵਲੋਂ ਪਿੰਡ ਦੀ ਯੂਥ ਵਿੰਗ ਦੀ ਬਾਰਾਂ ਮੈਂਬਰੀ ਕਮੇਟੀ ਵੀ ਬਣਾਈ ਗਈ। ਇਸ ਮੌਕੇ ਨੰਬਰਦਾਰ ਕਸ਼ਮੀਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਪ੍ਰਤਾਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਦਲਬੀਰ ਸਿੰਘ, ਸਵਿੰਦਰ ਕੌਰ, ਸਤਪਾਲ ਕੌਰ, ਨਿਸ਼ਾਨ ਸਿੰਘ, ਗੁਰਬੀਰ ਸਿੰਘ, ਹਰਜੀਤ ਕੌਰ, ਜਸਵਿੰਦਰ ਕੌਰ, ਸੋਨੀ ਸਿੰਘ, ਰਾਣਾ, ਬਲਵਿੰਦਰ ਕੌਰ, ਧਰਮ ਸਿੰਘ, ਕਰਮ ਸਿੰਘ, ਹਰਪ੍ਰੀਤ ਸਿੰਘ, ਬੀਰਾ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਜਗਮੇਲ ਸਿੰਘ, ਰਣਬੀਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 22 ਦੇ ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਔਰਤਾਂ ਸ਼ਾਮਿਲ ਹੋਣਗੀਆਂ— ਭੈਲ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਭਿੱਖੀਵਿੰਡ ਥਾਣੇ ਅੱਗੇ ਨਾਅਰੇਬਾਜ਼ੀ
Ad Position 24