02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਤੀ ਨੂੰ ਜ਼ਹਿਰੀਲੀ ਦਵਾਈ ਪਿਆ ਕੇ ਮਾਰਨ ’ਤੇ ਪਤਨੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 20-06-2026
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਪਤੀ ਨੂੰ ਜ਼ਹਿਰੀਲੀ ਦਵਾਈ ਪਿਆ ਕੇ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮਿ੍ਤਕ ਦੀ ਪਤਨੀ ਸਮੇਤ 3 ਹੋਰਨਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਮਿ੍ਤਕ ਦੀ ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਸੂਬਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮਮਦੋਟ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਅਮਨਜੀਤ ਸਿੰਘ (33) ਸਾਲ ਦੀ ਕੋਰਟ ਮੈਰਿਜ 4 ਸਾਲ 10 ਮਹੀਨੇ ਪਹਿਲਾ ਹਰਪ੍ਰੀਤ ਕੌਰ ਨਾਲ ਹੋਈ ਸੀ, ਜਿਨ੍ਹਾਂ ਦਾ ਅਕਸਰ ਹੀ ਲੜਾਈ ਝਗੜਾ ਹੁੰਦਾ ਰਹਿੰਦਾ ਸੀ। 16 ਜੂਨ ਨੂੰ ਦੁਪਹਿਰੇ ਉਸ ਨੂੰ ਪਤਾ ਲੱਗਾ ਕਿ ਉਸਦੇ ਲੜਕੇ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ ਅਤੇ ਜਿਸਦੀ ਮੌਤ ਹੋ ਗਈ ਹੈ, ਉਸ ਨੂੰ ਪੂਰਾ ਯਕੀਨ ਹੈ ਕਿ ਇਹ ਜ਼ਹਿਰੀਲੀ ਦਵਾਈ ਉਸਦੀ ਪਨਤੀ ਹਰਪ੍ਰੀਤ ਕੌਰ ਨੇ ਉਸ ਨੂੰ ਦੇ ਕੇ ਮਾਰ ਦਿੱਤਾ ਅਤੇ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਉਨ੍ਹਾਂ ਨੂੰ ਦੱਸੇ ਬਿੰਨਾ ਉਸਦੀ ਲਾਸ਼ ਦਾ ਸੰਸਕਾਰ ਕਰ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ.ਕੰਵਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਮਿ੍ਰਤਕ ਵਿਅਕਤੀ ਦੀ ਪਤਨੀ ਹਰਪ੍ਰੀਤ ਕੌਰ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਆਗਮਨ ਪੁਰਬ ਮੌਕੇ ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਸਾਥੀਆਂ... ਅਗਲੀ ਖ਼ਬਰ ਐੱਸ. ਡੀ. �. ਸੁਰਿੰਦਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24
No active advertisement