ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ)�ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਵਿਖੇ ਆਗਮਨ ਪੁਰਬ ਮੌਕੇ ਕਰਵਾਏ ਜਾਂਦੇ ਸਮਾਗ਼ਮ ਵਿਚ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਪਤਨੀ ਸੀਨੀਅਰ ਅਕਾਲੀ ਆਗੂ ਤੇ ਯੂਥ ਕੁਆਰਡੀਨੇਟਰ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਗੁਰਦੁਵਾਰਾ ਪਾਤਸ਼ਾਹੀ ਪੰਜਵੀਂ ਸ੍ਰੀ ਚੋਹਲਾ ਸਾਹਿਬ ਵਿਖੇ ਨਤਮਸਤਕ ਹੋ ਹਾਜ਼ਰੀ ਭਰੀ। ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕੀਰਤਨ ਸਰਵਨ ਕੀਤਾ। ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਨੇ ਹਾਜ਼ਰੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਚੋਹਲਾ ਸਾਹਿਬ ਪਵਿੱਤਰ ਧਰਤੀ ਹੈ ਅਤੇ ਇਸਦੇ ਨਾਲ ਹੀ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਪੰਥਕ ਹਲਕਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੱਖਾ ਦੀ ਗਿਣਤੀ ਵਿਚ ਸੰਗਤਾਂ ਇਸ ਹਲਕੇ ਵਿਚ ਸਥਿਤ ਧਾਰਮਿਕ ਸਥਾਨਾਂ ਤੇ ਦਰਸ਼ਨ ਲਈ ਆਉਂਦੀਆ ਹਨ ਅਤੇ ਸਾਡਾ ਪਰਿਵਾਰ ਬਹੁਤ ਖੁਸ਼ਨਸੀਬ ਹੈ ਕਿ ਪੰਥਕ ਹਲਕੇ ਤੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਸਾਨੂੰ ਸੇਵਾ ਕਰਨ ਦੀ ਜਿੰਮੇਵਾਰੀ ਦਿੱਤੀ ਹੈ ਅਤੇ ਸਾਡਾ ਪਰਿਵਾਰ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਹਮੇਸ਼ਾ ਹਾਜ਼ਰ ਰਹੇਗਾ। ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਜ਼ਿਲ੍ਹਾ ਬੀ.ਸੀ. ਵਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਰਾਜਾ ਸਰਪੰਚ ਭੈਲ, ਤਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਸਤਨਾਮ ਸਿੰਘ ਵਰਾਣਾ, ਜੰਗਸ਼ੇਰ ਸਿੰਘ ਟੋਨੀ, ਮੁਹੱਬਤ ਸਿੰਘ, ਗੁਰਮੇਜ ਸਿੰਘ, ਰਾਕੇਸ਼ ਕੁਮਾਰ, ਰਣਜੀਤ ਸਿੰਘ ਰਾਣਾ ਤੇ ਨਿਰਵੈਲ ਸਿੰਘ ਨੈਲਾ ਆਦਿ ਹਾਜ਼ਰ ਸਨ।