07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 21-06-2026
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)�ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ‘ਆਪ’ ਵਲੰਟੀਅਰਾਂ ਵਲੋ ਤਰਨ ਤਾਰਨ ਵਿਖੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਾਇਆ ਹੈ ਕਿ ਜਦੋਂ ਵੀ ਉਸਨੂੰ ਸਿਆਸੀ ਜ਼ਮੀਨ ਨਹੀਂ ਲੱਭਦੀ ਤਾਂ ਉਹ ਪੰਜਾਬ ਦੀ ਸਿਆਸਤ ਨੂੰ ਧਾਰਮਿਕ ਰੰਗਤ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕਰਦਾ ਹੈ। ਰੋਸ ਮੁਜਾਹਰੇਿਵਚ ਇਸ ਮੌਕੇ ਬੀਬੀ ਸੁਰਿੰਦਰ ਕੌਰ ਭੁੱਲਰ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ. ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਹਰਜੀਤ ਸਿੰਘ ਸੰਧੂ, ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ. ਚੇਅਰਮੈਨ ਬਲਵਿੰਦਰ ਸਿੰਘ, ਚੇਅਰਮੈਨ ਡਾਕਟਰ ਕੁਲਦੀਪ ਸਿੰਘ, ਚੇਅਰਮੈਨ ਅਮਰਿੰਦਰ ਐਮੀ, ਚੇਅਰਮੈਨ ਗੁਰਿੰਦਰ ਉਪਲ ਵੀ ਮੌਜੂਦ ਸਨ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਿਧਾਇਕ ਸਰਵਨ ਸਿੰਘ ਸਿੰਘ ਧੁੰਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਜੋ ਨਾਜਾਇਜ਼ ਇਲਜ਼ਾਮ ਲਗਾਏ ਜਾ ਰਹੇ ਹਨ, ਉਹ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਾਂ ਤੋਂ ਰਹਿਤ ਹਨ। ਵੀਡੀ� ਵਿਚ ਦਿਖਾਈ ਦੇ ਰਹੇ ਸ਼ਖਸ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਦੂਰ-ਦੂਰ ਤੱਕ ਕੋਈ ਸਬੰਧ ਨਹੀਂ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦੀ ਪੁਰਾਣੀ ਆਦਤ ਹੈ ਕਿ ਜਦੋਂ ਵੀ ਉਸਦੇ ਪੈਰਾਂ ਹੇਠੋਂ ਸਿਆਸੀ ਜ਼ਮੀਨ ਖਿਸਕਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦਾ ਸਹਾਰਾ ਲੈ ਕੇ ਧਾਰਮਿਕ ਮੁੱਦਿਆਂ ਨੂੰ ਹਵਾ ਦੇਣ ਲੱਗ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਧਰਮ ਦੀ ਆੜ ਲੈਂਦਾ ਰਿਹਾ ਹਨ ਸੁਖਬੀਰ ਬਾਦਲ ਅਤੇ ਅਕਾਲੀ ਲੀਡਰਸ਼ਿਪ ਕੋਲ ਸਰਕਾਰ ਖਿਲਾਫ ਕੋਈ ਮੁੱਦਾ ਨਹੀਂ ਬਚਿਆ, ਇਸ ਲਈ ਉਹ ਝੂਠੇ ਵੀਡੀ� ਅਤੇ ਅਫਵਾਹਾਂ ਦਾ ਸਹਾਰਾ ਲੈ ਕੇ ਧਾਰਮਿਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀਆਂ ਬੇਤੁਕੀਆਂ ਕੋਸ਼ਿਸ਼ਾਂ ਕਰ ਰਹੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਦੀਆਂ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਲੋਕ ਜਾਣਦੇ ਹਨ ਕਿ 10 ਸਾਲ ਸੱਤਾ ਵਿਚ ਰਹਿ ਕੇ ਪੰਜਾਬ ਨੂੰ ਲੁੱਟਣ ਵਾਲੇ ਬਾਦਲ ਪਰਿਵਾਰ ਕੋਲ ਹੁਣ ਲੋਕਾਂ ਸਾਹਮਣੇ ਜਾਣ ਲਈ ਕੋਈ ਨੈਤਿਕ ਆਧਾਰ ਨਹੀਂ ਬਚਿਆ। ਵਿਧਾਇਕ ਲਾਲਪੁਰਾ ਅਤੇ ਵਿਧਾਇਕ ਧੁੰਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ। ਉਸ ਨੂੰ ਆਪਣੀ ਸਿਆਸੀ ਰੋਟੀਆਂ ਸੇਕਣ ਲਈ ਵਰਤਣਾ ਬੰਦ ਕੀਤਾ ਜਾਵੇ। ਇਸ ਮੌਕੇ ਅੰਜੂ ਵਰਮਾ, ਗੁਰਪ੍ਰੀਤ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਰੁਪਿੰਦਰ ਕੌਰ, ਗੁਰਸੇਵਕ ਸਿੰਘ �ਲਖ, ਬਲਵਿੰਦਰ ਸਿੰਘ ਜੌਹਲ, ਦਵਿੰਦਰ ਰੰਧਾਵਾ, ਮਨਦੀਪ ਸਿੰਘ ਗਿੱਲ, ਗੁਰਦਾਸ ਸਿੰਘ ਢੋਲਣ, ਜਸਕਰਨ ਸਿੰਘ ਗਿੱਲ ਕੌਸਲਰ, ਗੁਰਪ੍ਰੀਤ ਸਿੰਘ ਗੋਲਡੀ, ਯਾਦਵਿੰਦਰ ਜਾਦੂ, ਸੁਵਿੰਦਰ ਸਿੰਘ ਚੰਬਾ, ਮਨਪ੍ਰੀਤ ਸਿੰਘ ਸੰਧੂ, ਸਰਪੰਚ ਕੌੰਸਲਰ ਮੈਂਬਰ ਪੰਚਾਇਤ, ਪੀ.ਏ ਹਰਜਿੰਦਰ ਬੁਰਜ, ਪੀ,,ਏ ਕਰਨ ਰਜਿੰਦਰ ਸਿੰਘ, ਪੰਨੂ ਤਰਸੇਮ ਸਿੰਘ ਤਲਵੰਡੀ, ਅਵਤਾਰ ਸਿੰਘ ਕੱਕਾ ਕਡਿਆਲਾਸ ਡਾਇਰੈਕਟਰ ਸੇਵਕਪਾਲ ਸਿੰਘ ਝੰਡੇਰ ਮਹਾਪੁਰਖਾ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ‘ਆਪ’ ਵਲੰਟੀਅਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ’ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਧਰਨਾ
Ad Position 24
No active advertisement