07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 21-06-2026
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਗੱਡੀ ਨੰਬਰ ਪੀ.ਬੀ. 46 ਕਿਊ 0566 ‘ਤੇ ਸਵਾਰ ਹੋ ਕੇ ਆ ਰਹੇ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾਂ ਤਾਂ ਉਹ ਗੱਡੀ ਪਿੱਛੇ ਮੋੜਨ ਲੱਗੇ ਤਾਂ ਪੁਲਿਸ ਕਰਮਚਾਰੀਆਂ ਨੇ ਗੱਡੀ ਨੂੰ ਘੇਰਾ ਪਾ ਲਿਆ ਅਤੇ ਗੱਡੀ ਵਿਚ ਸਵਾਰ ਜਗਰੂਪ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮਹਿੰਦੀਪੁਰ, ਜਸਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਹਿੰਦੀਪੁਰ ਪਾਸੋਂ ਤਲਾਸ਼ੀ ਲੈਣ ‘ਤੇ ਉਨ੍ਹਾਂ ਪਾਸੋੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਸੂਆ ਟੀ-ਪੁਆਇੰਟ ਗਹਿਰੀ ਤੋਂ ਦਵਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਝਬਾਲ ਤੋਂ ਕੁਲਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰੀਟ ਸਮੇਤ ਗਸ਼ਤ ਦੌਰਾਨ ਖਡੂਰ ਸਾਹਿਬ ਤੋਂ ਗੁਰਸ਼ਰਨ ਸਿੰਘ ਪੁੱਤਰ ਜਗੀਰ ਸਿੰਘ, ਗੁਰਦੇਵ ਸਿੰਘ ਪੁੱਤਰ ਸੰਤੋਖ ਸਿੰਘ ਵਾਸੀਅਨ ਫਤਿਆਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਭਿੱਖੀਵਿੰਡ ਬਲੇਰ ਰੋਡ ਤੋਂ ਦਿਲਜਾਨ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਪਹੂਵਿੰਡ ਨੂੰ ਨਸ਼ਈਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਸੂਚਨਾ ਦੇ ਅਧਾਰ ‘ਤੇ ਜੁਗਰਾਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖੱਖ ਅਤੇ ਜੋਧਬੀਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਵੈਰੋਂਵਾਲ ਬਾਵਿਆਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਦੇ ਬੀ. ਐੱਲ.ਏਜ਼ ਅਤੇ ਬੀ. ਐੱਲ.ਓਜ਼ ਨੂੰ ਦਿੱਤੀ ਐੱਸ. ਆਈ. ਆਰ. ਦੀ ਸਿਖ਼ਲਾਈ ਅਗਲੀ ਖ਼ਬਰ ਪੁਲਿਸ ਥਾਣਾ ਵੈਰੋਵਾਲ ਦੇ ਨਵ -ਨਿਯੁਕਤ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੂੰ ਨੰਬਰਦਾਰ ਤੱਖ਼ਤੂਚੱਕ ਨੇ ਕੀਤਾ ਸਨਮਾਨਿਤ
Ad Position 24
No active advertisement