ਭਿੱਖੀਵਿੰਡ, 20 ਜੂਨ (ਬੌਬੀ)-ਮੁੱਖ ਚੋਣ ਅਫ਼ਸਰ ਪੰਜਾਬ ਤੇ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸੰਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਹਲਕਾ 022 ਖੇਮਕਰਨ-ਕਮ-ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਜਗਦੀਪ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ 235 ਬੂਥਾਂ ‘ਤੇ ਤਾਇਨਾਤ 235 ਬੀ.ਐੱਲ.ਓਜ਼ ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥਾਂ ‘ਤੇ ਤਾਇਨਾਤ ਬੀ.ਐੱਲ.ਏ-2 ਅਤੇ ਹਲਕਾ ਪੱਧਰ ‘ਤੇ ਤਾਇਨਾਤ ਬੀ.ਐਲ.ਏ-1 (ਜਿਨ੍ਹਾਂ ਨੂੰ ਰਾਜਨੀਤਿਕ ਪਾਰਟੀਆਂ ਵਲੋਂ ਤਾਇਨਾਤ ਕੀਤਾ ਜਾ ਚੁੱਕਾ ਹੈ), ਨੂੰ ਐਸ.ਆਈ.ਆਰ. ਦੀ ਮੁਕੰਮਲ ਜਾਣਕਾਰੀ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ, ਤਾਂ ਜੋ ਕਿ ਹਲਕੇ ਵਿਚ ਐਸ.ਆਈ.ਆਰ. ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਬੀ.ਐਲ.�ਜ਼, ਬੀ.ਐੱਲ.ਏ-1 ਅਤੇ ਬੀ.ਐੱਲ.ਏ-2 (ਨੁੰਮਾਇੰਦੇ ਰਾਜਨੀਤਿਕ ਪਾਰਟੀਆਂ) ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸੰਬੰਧੀ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ.ਆਈ.ਆਰ. ਲਈ ਪ੍ਰੋਗਰਾਮ, ਇਨੁਮੀਰੇਸ਼ਨ ਫਾਰਮਾਂ ਅਤੇ ਬੀ.ਐੱਲ.�. ਐਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਮੂਹ ਬੀ.ਐੱਲ.�ਜ਼ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਆਮ ਲੋਕਾਂ ਨੂੰ ਐਸ.ਆਈ.ਆਰ. ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਆਮ ਲੋਕਾਂ ਨੂੰ ਇਨੁਮੀਰੇਸ਼ਨ ਫਾਰਮ ਭਰਨ ਬਾਰੇ ਜਾਣੂ ਕਰਵਾਉਣ, ਤਾਂ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।