07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੱਟੀ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 21-06-2026
ਪੱਟੀ, 20 ਜੂਨ( ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )�ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪੱਟੀ ਸ਼ਹਿਰ ਦੇ ਵਾਰਡ ਨੰਬਰ 15 ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਸ੍ਰੀ ਆਨੰਦਪੁਰ ਸਾਹਿਬ ਲਈ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਅਜਿਹੀਆਂ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਇਸ ਮੌਕੇ ਕੰਵਲਪ੍ਰੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਮ ਲੋਕਾਂ ਲਈ ਇਕ ਬਹੁਤ ਹੀ ਲੋਕ-ਭਲਾਈ ਵਾਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਸ਼ਰਧਾਲੂਆਂ ਨੂੰ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਜਿਸ ਲਈ ਲੋਕ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਮੰਨਾ, ਪ੍ਰਧਾਨ ਪ੍ਰਤਾਪ ਸਿੰਘ ਐਨ.ਆਰ.ਆਈ., ਹਰਮੀਤ ਕੌਰ ਕੌਂਸਲਰ, ਮਲਕੀਤ ਕੌਰ ਢਿੱਲੋਂ, ਮਨਪ੍ਰੀਤ ਕੌਰ ਢਿੱਲੋਂ, ਸੁਨੀਤਾ, ਕੰਵਲਜੀਤ ਕੌਰ ਅਤੇ ਜਰਨੈਲ ਸਿੰਘ, ਗੁਰਨਾਮ ਸਿੰਘ, ਮਹਿਲ ਸਿੰਘ ਸਰਪੰਚ,ਸਮੇਤ ਹੋਰ ਇਲਾਕੇ ਦੇ ਪਤਵੰਤੇ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਦੇ ਖੇਡ ਸਟੇਡੀਅਮ ਦੀ ਹਾਲਤ ਸੁਧਾਰਨ ਲਈ ਖੇਡ ਮੰਤਰਾਲੇ ਦੇ ਚੇਅਰਮੈਨ ਜਸਕਵਰ ਸਿੰਘ ਜੱਸਾ ਪੱਟੀ ਨੇ ਕੀਤਾ ਦੌਰਾ ਅਗਲੀ ਖ਼ਬਰ ਮਾਝਾ ਜਨਵਾਦੀ ਲਿਖਾਰੀ ਸਭਾ ਵਲੋਂ ਕਵੀ ਦਰਬਾਰ ਕਰਵਾਇਆ
Ad Position 24
No active advertisement