ਝਬਾਲ, 21 ਜੂਨ (ਸੁਖਦੇਵ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਲੰਮਾ ਸਮਾਂ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਰਹੇ ਡਾ. ਜਸਦੀਪ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੋਰ ਕੀਪਰ ਜਤਿੰਦਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਪ੍ਰਗਟ ਸਿੰਘ ਮੰਨਣ, ਗੁਰਭੇਜ ਸਿੰਘ, ਬਲਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
ਹਸਪਤਾਲ ਦੇ ਸਾਬਕਾ ਡਾਇਰੈਕਟਰ ਡਾ. ਜਸਦੀਪ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ
ਅਜੀਤ ਡੈਸਕ
23-06-2026