ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਾਬਾ ਖੇਤਰਪਾਲ ਜੀ ਦੇ ਸਾਲਾਨਾ ਮੇਲੇ ਵਿਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 23-06-2026

 
ਫਤਿਆਬਾਦ, 21 ਜੂਨ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਵਿਖੇ ਕਰਵਾਏ ਗਏ ਬਾਬਾ ਖੇਤਰਪਾਲ ਜੀ ਦੇ ਸਲਾਨਾ ਮੇਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸ਼ਮੂਲੀਅਤ ਕਰਕੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਦਰਬਾਰ ਦੇ ਮੁੱਖ ਸੇਵਾਦਾਰ ਸੁਖਦੇਵ ਰਾਜ ਸੁੱਖ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਿੱਲਾ ਸੇਰੋਂ ਨੇ ਇਸ ਪਿਆਰ, ਮਾਣ-ਸਤਿਕਾਰ ਅਤੇ ਨਿੱਘੇ ਸਵਾਗਤ ਲਈ ਮੁੱਖ ਸੇਵਾਦਾਰ, ਪ੍ਰਬੰਧਕਾਂ ਅਤੇ ਸਮੂਹ ਸੰਗਤ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਮੇਲੇ ਸਾਡੀ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਹਨ, ਜੋ ਸਮਾਜ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸੰਗਤ ਨੂੰ ਮੇਲੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਰਿਵਾਇਤਾਂ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ, ਰਾਜਾ ਸਰਪੰਚ ਭੈਲ, ਜਗਦੀਪ ਸਿੰਘ ਮਿੰਟੂ, ਸਤਨਾਮ ਸਿੰਘ ਸੇਰੋਂ, ਤਰਸੇਮ ਸਿੰਘ ਸੋਨੂੰ ਸਰਪੰਚ ਕਿਰਤੋਵਾਲ, ਸਰਪੰਚ ਖ਼ਾਨ ਰਜ਼ਾਦਾ ਸਮੇਤ ਕਮੇਟੀ ਪ੍ਰਬੰਧਕ, ਸੇਵਾਦਾਰ ਅਤੇ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨਦੇਹੀਆਂ ਹਟਾਉਣ ’ਤੇ 3 ਵਿਅਕਤੀਆਂ ਤੋਂ ਇਲਾਵਾ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਿੱਖੀਵਿੰਡ ਵਿਖੇ ਸੁਸਾਇਟੀ ਵਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ ਅੱਜ ਤੋਂ- ਭਾਈ ਸੰਦੀਪ ਸਿੰਘ ਖਾਲੜਾ
Ad Position 24
No active advertisement